29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਭਾਈ ਰਾਜੋਆਣਾ ਨਾਲ ਧੱਕਾ ਕਰ ਰਹੀ ਹੈ ਕੇਂਦਰ ਸਰਕਾਰ- ਐਡਵੋਕੇਟ ਧਾਮੀ

ਪਟਿਆਲਾ, 29 ਸਤੰਬਰ (ਅਮਨਦੀਪ ਸਿੰਘ)- ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਮੁਲਾਕਾਤ ਕਰਨ ਦੇ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ, ਜਥੇਦਾਰ ਟੇਕ ਸਿੰਘ ਧਨੋਲਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਸ੍ਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਰਾਜੋਆਣਾ ਚੜਦੀ ਕਲਾ ’ਚ ਹਨ

Ad Position 21
No active advertisement
ਅਜੀਤ ਡੈਸਕ 29-09-2026

ਪਟਿਆਲਾ, 29 ਸਤੰਬਰ (ਅਮਨਦੀਪ ਸਿੰਘ)- ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਮੁਲਾਕਾਤ ਕਰਨ ਦੇ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ, ਜਥੇਦਾਰ ਟੇਕ ਸਿੰਘ ਧਨੋਲਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਸ੍ਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਰਾਜੋਆਣਾ ਚੜਦੀ ਕਲਾ ’ਚ ਹਨ ਤੇ 11 ਮੈਂਬਰੀ ਕਮੇਟੀ ਮੁੜ ਕੇਂਦਰ ਸਰਕਾਰ ਦੇ ਨਾਲ ਗੱਲਬਾਤ ਕਰੇਗੀ ਅਤੇ ਮਸਲੇ ਦਾ ਹੱਲ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਭਾਈ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਬਾਪੂ ਗੁਰਚਰਨ ਸਿੰਘ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦੋ ਅਕਤੂਬਰ ਨੂੰ ਪੰਜ ਪਿਆਰਿਆਂ ਦੀ ਅਗਵਾਈ ਦੇ ਵਿਚ ਨਗਰ ਕੀਰਤਨ ਕੱਢ ਰਹੇ ਹਨ ਤਾਂ ਉਸ ਦੇ ਸੰਬੰਧ ਦੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰਨ ਸਹਿਯੋਗ ਦਵੇਗੀ। 
 ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੋ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਫੈਸਲਾ ਹੈ, ਉਸ ਨੂੰ ਕੇਂਦਰ ਸਰਕਾਰ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ ਤਾਂ ਜੋ ਕਿ ਇਸ ਦਾ ਫੈਸਲਾ ਤੁਰੰਤ ਹੋ ਸਕੇ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਮਾਮਲਾ ਲਟਕਦਾ ਆ ਰਿਹਾ ਹੈ, ਜੋ ਕਿ ਕੇਂਦਰ ਸਰਕਾਰ ਸਰਾਸਰ ਧੱਕਾ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਅੱਖ ਦਾ ਆਪ੍ਰੇਸ਼ਨ ਹੋਇਆ ਹੈ, ਉਸ ਦਾ ਚੈੱਕ ਅੱਪ ਮੁੜ ਕਰਵਾਇਆ ਜਾ ਰਿਹਾ ਹੈ।

Ad Position 22
No active advertisement
ਅਗਲੀ ਖ਼ਬਰ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ਪਹੁੰਚੇ ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ
Ad Position 24