29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਗੁਰਦੁਆਰਾ ਸੁਧਾਰ ਲਹਿਰ ਤਹਿਤ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ

ਅੰਮ੍ਰਿਤਸਰ, 29 ਸਤੰਬਰ ( ਹਰਮਿੰਦਰ ਸਿੰਘ) - ਬੀਤੇ ਦਿਨਾਂ ’ਚ ਵਾਪਰੇ ਘਟਨਾਕ੍ਰਮਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਗੁਰਦੁਆਰਾ ਸੁਧਾਰ ਲਹਿਰ ਤਹਿਤ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 29-09-2026

ਅੰਮ੍ਰਿਤਸਰ, 29 ਸਤੰਬਰ ( ਹਰਮਿੰਦਰ ਸਿੰਘ) - ਬੀਤੇ ਦਿਨਾਂ ’ਚ ਵਾਪਰੇ ਘਟਨਾਕ੍ਰਮਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਗੁਰਦੁਆਰਾ ਸੁਧਾਰ ਲਹਿਰ ਤਹਿਤ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ। ਇਸ ਵੇਲੇ ਜਥੇ ਦੀ ਅਗਵਾਈ ਕਰਦੇ ਹੋਏ ਯੂਥ ਅਕਾਲੀ ਦਲ ਪੁਨਰ ਸਰਜੀਤ ਦੇ ਪ੍ਰਧਾਨ ਸੁਰਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਇਕ ਪਰਿਵਾਰ ਦਾ ਕਬਜ਼ਾ ਹੈ ਅਤੇ ਉਸ ਵਲੋਂ ਆਪਣੇ ਹੀ ਢੰਗ ਨਾਲ ਗੁਰਦੁਆਰਾ ਪ੍ਰਬੰਧਾਂ ਨੂੰ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਗੁਰਦੁਆਰਿਆਂ ਨੂੰ ਅਜਿਹੇ ਪ੍ਰਬੰਧਾਂ ਤੋਂ ਮੁਕਤ ਕਰਵਾਉਣ ਲਈ ਦੂਸਰੀ ਗੁਰਦੁਆਰਾ ਸੁਧਾਰ ਲਹਿਰ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ 10 ਦਿਨ ਪਾਰਟੀ ਨਾਲ ਸੰਬੰਧਿਤ ਵੱਖ-ਵੱਖ ਜੱਥੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਨਗੇ। ਇਸ ਮੌਕੇ ’ਤੇ ਸਾਬਕਾ ਵਿਧਾਇਕ ਅਜੇਪਾਲ ਸਿੰਘ ਮੀਰਾਂਕੋਟ, ਮਨਿੰਦਰ ਸਿੰਘ ਧੁੰਨਾ, ਹਰਜਿੰਦਰ ਸਿੰਘ ਠਰੂ, ਹਰਜੀਤ ਸਿੰਘ ਪੂਰੇਵਾਲ, ਮਧੂਪਾਲ ਸਿੰਘ ਗੋਗਾ ਆਦ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਨੇ ਪੰਜਵਾਂ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਸੰਗਰੂਰ ਦੇ ਗੁਰੂ ਘਰ 'ਚ ਲੁੱਟ ਕਰਨ ਆਏ ਲੁਟੇਰਿਆਂ ਨੇ ਸੇਵਾਦਾਰ ਨੂੰ ਮਾਰੀ ਗੋਲੀ
Ad Position 24