30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪੰਜਾਬ ਆਉਣ ਤੋਂ ਪਹਿਲਾਂ ਗੁਜਰਾਤ ’ਚੋਂ ਨਸ਼ਾ ਖ਼ਤਮ ਕਰਨ ਅਮਿਤ ਸ਼ਾਹ - ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ (ਅੰਮ੍ਰਿਤਸਰ), 30 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ...

Ad Position 21
No active advertisement
ਅਜੀਤ ਡੈਸਕ 30-09-2026

ਅਜਨਾਲਾ (ਅੰਮ੍ਰਿਤਸਰ), 30 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ’ਤੇ ਤਿੱਖਾ ਸਿਆਸੀ ਨਿਸ਼ਾਨਾ ਸਾਧਿਆ। ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਸੂਬਾ ਸਰਕਾਰ ਵਲੋਂ ਲੜਾਈ ਲੜੀ ਜਾ ਰਹੀ ਹੈ, ਇਸ ਲਈ ਨਸ਼ਿਆਂ ਦੇ ਮੁੱਦੇ ’ਤੇ ਸਿਆਸਤ ਕਰਨ ਦੀ ਬਜਾਏ ਕੇਂਦਰ ਨੂੰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਪੰਜਾਬ ਆਉਣ ਤੋਂ ਪਹਿਲਾਂ ਗੁਜਰਾਤ ਵਿਚੋਂ ਨਸ਼ਾ ਖ਼ਤਮ ਕਰਨ। ਗੁਜਰਾਤ ਵਿਚ ਸਥਿਤ ਅਡਾਨੀਆਂ ਦੀ ਬੰਦਰਗਾਹ ਤੋਂ ਆਏ ਦਿਨ ਹੀ ਕਈ ਕਈ ਟਨ ਨਸ਼ਾ ਬਰਾਮਦਗੀ ਦੀ ਖਬਰਾਂ ਸਾਹਮਣੇ ਆਉਂਦੀਆਂ ਹਨ, ਜੇਕਰ ਕੇਂਦਰ ਸਰਕਾਰ ਵਿਚ ਹਿੰਮਤ ਹੈ ਤਾਂ ਸਭ ਤੋਂ ਪਹਿਲਾਂ ਗੁਜਰਾਤ ਵਿਚੋਂ ਆਉਣ ਵਾਲਾ ਨਸ਼ਾ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੋਣ ਕਾਰਨ ਡਰੋਨਾਂ ਰਾਹੀਂ ਨਸ਼ਿਆਂ ਦੀ ਤਸਕਰੀ ਇਕ ਵੱਡੀ ਚੁਣੌਤੀ ਹੈ ਅਤੇ ਇਸ ਨੂੰ ਰੋਕਣ ਲਈ ਕੇਂਦਰ ਸਰਕਾਰ ਨੂੰ ਸਰਹੱਦੀ ਖੇਤਰ ਵਿਚ ਐਂਟੀ-ਡਰੋਨ ਪ੍ਰਬੰਧ ਹੋਰ ਮਜ਼ਬੂਤ ਕਰਨੇ ਚਾਹੀਦੇ ਹਨ। ਬਿਕਰਮ ਸਿੰਘ ਮਜੀਠੀਆ ਨੂੰ ਸਿੱਟ ਵਲੋਂ ਸੰਮਨ ਜਾਰੀ ਕਰਨ ਤੇ ਬੋਲਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਨਸ਼ਿਆਂ ਦੇ ਮਾਮਲੇ ਵਿਚ ਕਿਸੇ ਵੀ ਵਿਅਕਤੀ ਵਿਰੁੱਧ ਜੇਕਰ ਕੋਈ ਦੋਸ਼ ਹੈ ਤਾਂ ਉਸ ਦੀ ਜਾਂਚ ਕਾਨੂੰਨ ਅਨੁਸਾਰ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੋਸ਼ ਸਾਬਤ ਹੋਣ ’ਤੇ ਵਿਅਕਤੀ ਭਾਵੇਂ ਕਿੰਨਾ ਵੀ ਵੱਡਾ ਸਿਆਸੀ ਆਗੂ ਕਿਉਂ ਨਾ ਹੋਵੇ, ਉਸ ਵਿਰੁੱਧ ਕਾਨੂੰਨ ਮੁਤਾਬਕ ਕਾਰਵਾਈ ਹੋਣੀ ਚਾਹੀਦੀ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਵੱਡੀ ਗਿਣਤੀ ਵਿਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਏਜੰਡਾ ਨਸ਼ਿਆਂ ਦਾ ਖ਼ਾਤਮਾ ਕਰਨਾ ਹੈ ਅਤੇ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਸਿਆਸੀ ਬਦਲਾਖੋਰੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਪਲਾਈ ਦੇ ਸਰੋਤਾਂ ਨੂੰ ਤੋੜਨਾ ਸਮੇਂ ਦੀ ਮੁੱਖ ਲੋੜ ਹੈ। ਸਰਹੱਦ ਪਾਰੋਂ ਡਰੋਨਾਂ ਰਾਹੀਂ ਆਉਣ ਵਾਲੇ ਨਸ਼ਿਆਂ ਦੇ ਨਾਲ-ਨਾਲ ਦੇਸ਼ ਦੇ ਹੋਰ ਰਸਤਿਆਂ ਰਾਹੀਂ ਹੋ ਰਹੀ ਕਥਿਤ ਤਸਕਰੀ ਨੂੰ ਰੋਕਣ ਲਈ ਕੇਂਦਰ ਅਤੇ ਸੂਬਾ ਸਰਕਾਰ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਅਕਾਲੀ ਦਲ ਅਤੇ ਭਾਜਪਾ ’ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਇਕ-ਦੂਜੇ ’ਤੇ ਦੋਸ਼ ਲਗਾਉਣ ਦੀ ਬਜਾਏ ਇਸ ਗੰਭੀਰ ਸਮੱਸਿਆ ਦੇ ਹੱਲ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਜੁੜੇ ਮਾਮਲੇ ਵਿਚ ਜਿਸ ਕਿਸੇ ਦੀ ਵੀ ਭੂਮਿਕਾ ਸਾਹਮਣੇ ਆਉਂਦੀ ਹੈ, ਉਸ ਦੀ ਨਿਰਪੱਖ ਜਾਂਚ ਹੋਵੇ ਅਤੇ ਦੋਸ਼ ਸਾਬਤ ਹੋਣ ’ਤੇ ਕਾਨੂੰਨ ਅਨੁਸਾਰ ਸਜ਼ਾ ਮਿਲੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਨਸ਼ਿਆਂ ਦੇ ਮੁੱਦੇ ’ਤੇ ਸਿਆਸੀ ਬਿਆਨਬਾਜ਼ੀ ਨਹੀਂ, ਸਗੋਂ ਨਤੀਜਾ ਚਾਹੁੰਦੇ ਹਨ ਅਤੇ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਆਪਣੀ ਮੁਹਿੰਮ ਜਾਰੀ ਰੱਖੇਗੀ।

Ad Position 22
No active advertisement
ਪਿਛਲੀ ਖ਼ਬਰ ਰੈਲੀ ’ਚ ਪਹੁੰਚੇ ਅਮਿਤ ਸ਼ਾਹ ਅਗਲੀ ਖ਼ਬਰ ਅੱਜ ਸਾਡਾ ਮੁੱਖ ਚੋਣ ਕਮਿਸ਼ਨਰ ਪੂਰੀ ਤਰ੍ਹਾਂ ਬੇਨਕਾਬ ਹੋ ਗਿਆ ਹੈ - ਖੜਗੇ
Ad Position 24