30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਕਿਸਾਨ, ਮਜ਼ਦੂਰ ਮੋਰਚਾ ਵਲੋਂ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਸਰਕਾਰ ਨੂੰ 15 ਅਕਤੂਬਰ ਤੱਕ ਦਾ ਦਿੱਤਾ ਗਿਆ ਅਲਟੀਮੇਟਮ

ਚੰਡੀਗੜ੍ਹ, 30 ਸਤੰਬਰ (ਅਜਾਇਬ)- ਕਿਸਾਨ, ਮਜ਼ਦੂਰ ਮੋਰਚਾ ਵਲੋਂ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਸਰਕਾਰ ਨੂੰ...

Ad Position 21
No active advertisement
ਅਜੀਤ ਡੈਸਕ 30-09-2026

ਚੰਡੀਗੜ੍ਹ, 30 ਸਤੰਬਰ (ਅਜਾਇਬ)- ਕਿਸਾਨ, ਮਜ਼ਦੂਰ ਮੋਰਚਾ ਵਲੋਂ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਸਰਕਾਰ ਨੂੰ 15 ਅਕਤੂਬਰ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਅੱਜ ਕਿਸਾਨ ਭਵਨ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਕਿਸਾਨ ਮਜ਼ਦੂਰ ਮੋਰਚਾ ਦੇ ਪ੍ਰਮੁੱਖ ਆਗੂ ਸਰਵਣ ਸਿੰਘ ਪੰਧੇਰ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਈ ਘੰਟੇ ਚੱਲੀ ਕਿਸਾਨ, ਮਜ਼ਦੂਰ ਮੋਰਚਾ ਦੇ ਚੈਪਟਰ ਪੰਜਾਬ ਦੇ ਆਗੂਆਂ ਮੀਟਿੰਗ ਉਪਰੰਤ ਹੋਰ ਵੀ ਕਈ ਨਿਰਣੇ ਲਏ ਗਏ।

ਇਨ੍ਹਾਂ ਵਿਚ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ 15 ਅਕਤੂਬਰ ਤੱਕ ਕਿਸਾਨਾਂ, ਮਜ਼ਦੂਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਮੁੜ 17 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੀ ਇਕ ਮੀਟਿੰਗ ਕਰਕੇ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ। ਆਗੂਆਂ ਨੇ ਕਿਹਾ ਕਿ ਸਰਕਾਰ ਨਾਲ ਜੋ 24 ਸਤੰਬਰ ਦੀ ਮੀਟਿੰਗ ਵਿਚ ਫੈਸਲੇ ਕੀਤੇ ਗਏ ਸਨ ਉਨ੍ਹਾਂ ਨੂੰ ਲਾਗੂ ਕੀਤੇ ਜਾਣ ਦੀ ਫੌਰੀ ਤੌਰ 'ਤੇ ਮੰਗ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ 3 ਅਕਤੂਬਰ ਨੂੰ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਯਾਦ ਵਿਚ ਇਕ ਕੈਂਡਲ ਮਾਰਚ ਕਿਸਾਨ ਭਵਨ ਸੈਕਟਰ 35 ਤੋਂ ਲੈ ਕੇ ਮਟਕਾ ਚੌਂਕ ਤੱਕ ਕੱਢਿਆ ਜਾਵੇਗਾ। ਇਸੇ ਦੌਰਾਨ ਆਗੂਆਂ ਨੇ ਸਰਕਾਰ ਨੂੰ ਇਕ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਦੀ ਵੀ ਮੰਗ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਲੈਸਟਰ ਗੁਰਦੁਆਰਾ ਚੋਣਾਂ ’ਚ ਸ਼ੇਰ-ਸੰਗਤ ਗਰੁੱਪ ਦੀ ਵੱਡੀ ਜਿੱਤ ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਉੜਾਪੜ
Ad Position 24