ਦਿੜ੍ਹਬਾ (ਸੰਗਰੂਰ), 30 ਸਤੰਬਰ (ਜਸਵੀਰ ਸਿੰਘ ਔਜਲਾ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਅਕਤੂਬਰ ਨੂੰ ਅਨਾਜ ਮੰਡੀ ਦਿੜ੍ਹਬਾ ਵਿਖੇ ਸ਼ਾਮ 6 ਤੋਂ 8 ਵਜੇ ਤੱਕ ਡਰੋਨ ਸ਼ੋਅ ਕਰਵਾਇਆ ਜਾਵੇਗਾ। ਐੱਸ.ਡੀ.ਐੱਮ. ਤਰਸੇਮ ਚੰਦ ਭਾਗਸਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।
ਡਰੋਨ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਜੀਵਨ, ਬਾਣੀ ਅਤੇ ਸਰਬ-ਸਾਂਝੀਵਾਲਤਾ ਦਾ ਸੁਨੇਹਾ ਰੌਸ਼ਨ ਆਕ੍ਰਿਤੀਆਂ ਰਾਹੀਂ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਸੰਗਤ ਨੂੰ ਪਰਿਵਾਰਾਂ ਸਮੇਤ ਸਮਾਗਮ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।