30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਗੁਜਰਾਤ ਵਿਚ ਭਿਆਨਕ ਸੜਕ ਹਾਦਸਾ, 7 ਦੀ ਮੌਤ, 6 ਜ਼ਖ਼ਮੀ

ਗੁਜਰਾਤ, 30 ਸਤੰਬਰ- ਗੁਜਰਾਤ ਦੇ ਆਨੰਦ ਜ਼ਿਲ੍ਹੇ ਵਿਚ ਅਹਿਮਦਾਬਾਦ-ਵਡੋਦਰਾ ਐਕਸਪ੍ਰੈਸਵੇਅ ’ਤੇ...

Ad Position 21
No active advertisement
ਅਜੀਤ ਡੈਸਕ 30-09-2026

ਗੁਜਰਾਤ, 30 ਸਤੰਬਰ- ਗੁਜਰਾਤ ਦੇ ਆਨੰਦ ਜ਼ਿਲ੍ਹੇ ਵਿਚ ਅਹਿਮਦਾਬਾਦ-ਵਡੋਦਰਾ ਐਕਸਪ੍ਰੈਸਵੇਅ ’ਤੇ ਇਕ ਭਿਆਨਕ ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਯਾਤਰੀ ਜ਼ਖ਼ਮੀ ਹੋ ਗਏ। ਹਾਦਸਾ ਬੋਰੀਯਾਵੀ ਪਿੰਡ ਨੇੜੇ ਸਵੇਰੇ ਕਰੀਬ 3 ਵਜੇ ਵਾਪਰਿਆ।

ਜਾਣਕਾਰੀ ਮੁਤਾਬਕ ਰਾਜਸਥਾਨ ਜਾ ਰਹੀ ਇਕ ਬੱਸ ਦੀ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਸਮੇਂ ਬੱਸ ਵਿਚ ਸਵਾਰ ਜ਼ਿਆਦਾਤਰ ਯਾਤਰੀ ਸੁੱਤੇ ਹੋਏ ਸਨ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦਾ ਇਕ ਪਾਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ, 108 ਐਂਬੂਲੈਂਸ ਸੇਵਾ ਅਤੇ ਐਕਸਪ੍ਰੈਸਵੇਅ ਐਂਬੂਲੈਂਸ ਯੂਨਿਟ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ। ਬਚਾਅ ਕਾਰਜ ਚਲਾ ਕੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।

ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟ ਕੀਤਾ ਦੁੱਖ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਨੰਦ ਵਿਚ ਵਾਪਰੇ ਇਸ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮ੍ਰਿਤਕਾਂ ਦੀ ਪਛਾਣ ਕਰਨ ਅਤੇ ਹਾਦਸੇ ਨਾਲ ਸਬੰਧਤ ਹੋਰ ਵੇਰਵੇ ਇਕੱਠੇ ਕਰਨ ਦੀ ਕਾਰਵਾਈ ਜਾਰੀ ਹੈ।

Ad Position 22
No active advertisement
ਅਗਲੀ ਖ਼ਬਰ 1 ਅਕਤੂਬਰ ਨੂੰ ਦਿੜ੍ਹਬਾ ’ਚ ਹੋਵੇਗਾ ਡਰੋਨ ਸ਼ੋਅ
Ad Position 24