01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸਰਕਾਰ ਨੇ ਬੇਅਦਬੀ ਸੰਬੰਧੀ ਕਾਨੂੰਨ ਨਾਲ ਸੰਬੰਧਿਤ ਕਮੇਟੀ ਦੇ ਗਠਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਜਾਣਕਾਰੀ

ਚੰਡੀਗੜ੍ਹ, 1 ਅਕਤੂਬਰ- ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਖੋਜ) ਐਕਟ 2026 ਸੰਬੰਧੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖ ਕੇ 7 ਮੈਂਬਰੀ ਕਮੇਟੀ ਦੇ ਗਠਨ ਦੀ ਜਾਣਕਾਰੀ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 01-10-2026

ਚੰਡੀਗੜ੍ਹ, 1 ਅਕਤੂਬਰ- ਬੇਅਦਬੀ ਸੰਬੰਧੀ ਕਾਨੂੰਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖ ਕੇ 7 ਮੈਂਬਰੀ ਕਮੇਟੀ ਦੇ ਗਠਨ ਦੀ ਜਾਣਕਾਰੀ ਦਿੱਤੀ ਹੈ। ਕਮੇਟੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਅਤੇ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਸ਼ਾਮਿਲ ਹਨ।

ਸੇਵਾਮੁਕਤ ਜਸਟਿਸ ਜਸਪਾਲ ਸਿੰਘ, ਸੇਵਾਮੁਕਤ ਜਸਟਿਸ ਗੁਰਬੀਰ ਸਿੰਘ, ਸੇਵਾਮੁਕਤ ਆਈ.ਪੀ.ਐਸ. ਅਤੇ ਪੀ.ਪੀ.ਐਸ.ਸੀ. ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਕਾਨੂੰਨ ਅਧਿਕਾਰੀ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਿਲ ਹਨ। ਪੰਜਾਬ ਸਰਕਾਰ ਨੇ ਦੋਵਾਂ ਕਮੇਟੀਆਂ ਵਿਚਕਾਰ ਤਾਲਮੇਲ ਬਣਾਉਣ ਲਈ ਪੀ.ਸੀ.ਐਸ. ਅਧਿਕਾਰੀ ਹਰਜੀਤ ਸਿੰਘ ਸੰਧੂ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਹੈ।

7 ਮੈਂਬਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਮੀਟਿੰਗਾਂ ਕਰੇਗੀ ਅਤੇ ਸੋਧਾਂ 'ਤੇ ਸਹਿਮਤੀ ਬਣਾਏਗੀ।

Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਅਲਬਰਟਾ ਸਰਕਾਰ ਨੇ ਗੈਰ-ਕਾਨੂੰਨੀ ਕੂੜਾ ਡੰਪਿੰਗ ਕਰਨ ਵਾਲਿਆਂ ਨੂੰ ਨੱਥ ਪਾਉਣ ਲਈ 1 ਮਿਲੀਅਨ ਡਾਲਰ ਤੱਕ ਦੇ ਜ਼ੁਰਮਾਨੇ ਦਾ...
Ad Position 24