01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਇਟਲੀ ਦੇ ਕਸਤਲਗੌਂਬੇਰਤੋ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਵੈਨਿਸ (ਇਟਲੀ), 1 ਅਕਤੂਬਰ (ਹਰਦੀਪ ਸਿੰਘ ਕੰਗ)- ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ ਦੁਨੀਆ ਭਰ ਵਿਚ ਵਿਸ਼ਾਲ ਧਾਰਮਿਕ ਸਮਾਗਮ ਤੇ ਨਗਰ ਕੀਰਤਨ ਸਿੱਖ ਸੰਗਤਾਂ ਵਲੋਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਸਜਾਏ ਰਹੇ ਹਨ, ਜਿਨ੍ਹਾਂ ਵਿਚ ਸੰਗਤਾਂ ਦੇ ਵਿਸ਼ਾਲ ਇਕੱਠ ਹਾਜ਼ਰੀ ਭਰਦਿਆਂ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਨਤਮਸਤਕ ਹੋ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 01-10-2026

ਵੈਨਿਸ (ਇਟਲੀ), 1 ਅਕਤੂਬਰ (ਹਰਦੀਪ ਸਿੰਘ ਕੰਗ)-  ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ ਦੁਨੀਆ ਭਰ ਵਿਚ ਵਿਸ਼ਾਲ ਧਾਰਮਿਕ ਸਮਾਗਮ ਤੇ ਨਗਰ ਕੀਰਤਨ ਸਿੱਖ ਸੰਗਤਾਂ ਵਲੋਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਸਜਾਏ ਰਹੇ ਹਨ, ਜਿਨ੍ਹਾਂ ਵਿਚ ਸੰਗਤਾਂ ਦੇ ਵਿਸ਼ਾਲ ਇਕੱਠ ਹਾਜ਼ਰੀ ਭਰਦਿਆਂ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਨਤਮਸਤਕ ਹੋ ਰਹੀਆਂ ਹਨ। ਇਸ ਮਹਾਨ ਤੇ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਇਟਲੀ ਦੇ ਵਿਚੈਂਸਾ ਜ਼ਿਲ੍ਹੇ ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਦਿਨ-ਰਾਤ ਸੇਵਾ ਵਿਚ ਜੁੜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਸਤਲਗੌਂਬੇਰਤੋ ਵਲੋਂ ਹਰ ਸਾਲ ਦੀ ਤਰ੍ਹਾਂ ਨਗਰ ਕੀਰਤਨ ਸਜਾਇਆ, ਜੋ ਕਿ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਵਿਸ਼ੇਸ਼ ਯਤਨਾਂ ਸਦਕਾ ਖੂਬਰਸੂਰਤ ਢੰਗ ਨਾਲ ਨੇਪਰੇ ਚੜਿਆ। ਵਿਸ਼ਾਲ ਨਗਰ ਕੀਤਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਨੇ ਕੀਤੀ। ਨਗਰ ਕੀਰਤਨ ’ਚ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਇਟਲੀ ਦਾ ਮਾਹੌਲ ਪੂਰੀ ਤਰ੍ਹਾਂ ਗੂੰਜ ਉੱਠਿਆ।

 ਇਸ ਮੌਕੇ ਸਜਾਏ ਪੰਡਾਲ ਵਿਚ ਢਾਡੀ ਜੱਥੇ ਗਿਆਨੀ ਹਰਪਾਲ ਸਿੰਘ ਢੰਡ ਦੇ ਜੱਥੇ ਦੁਆਰਾ ਆਈਆਂ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਨਿਹਾਲ ਕੀਤਾ ਗਿਆ ਅਤੇ ਸੰਗਤਾਂ ਨੇ ਪੂਰੇ ਅਨੁਸ਼ਾਸਨ ਨਾਲ ਹਾਜ਼ਰੀ ਭਰਦਿਆਂ ਸਜਾਏ ਪੰਡਾਲ ਵਿਚ ਨਤਮਸਤਕ ਹੁੰਦਿਆ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸਾਹਿਬਜਾਦਾ ਬਾਬਾ ਅਜੀਤ ਸਿੰਘ, ਸਾਹਿਬਜਾਦਾ ਬਾਬਾ ਜੁਝਾਰ ਸਿੰਘ ਗੱਤਕਾ ਅਖਾੜਾ ਬਨਿਅੋਲੋ ਮੇਲਾ ਦੇ ਗੱਤਕੇ ਵਾਲੇ ਸਿੰਘਾਂ ਨੇ ਗੱਤਕੇ ਦੇ ਜੌਹਰ ਦਿਖਾਏ। ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਟਰੈਫਿਕ ਅਤੇ ਸੁਰੱਖਿਆ ਦੇ ਸ਼ਾਨਦਾਰ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਸ਼ਹਿਰ ਦੇ ਮੇਅਰ ਦਾਵਿਦੇ ਦੋਰਾਤਾਨੀ ਨੇ ਵੀ ਸ਼ਮੂਲੀਅਤ ਕੀਤੀ। ਉਨ੍ਹਾਂ ਸਿੱਖ ਸੰਗਤਾਂ ਨੂੰ ਨਗਰ ਕੀਰਤਨ ਦੀ ਵਧਾਈ ਦਿੱਤੀ। ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਨੇ ਸਾਂਝੇ ਤੌਰ ’ਤੇ ਸਭ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਵਿਦੇਸ਼ਾਂ ਵਿਚ ਗੁਰੂ ਨੂੰ ਯਾਦ ਕਰਦਿਆਂ ਗੁਰਪੁਰਬ ਮਨਾਉਣੇ ਸਿੱਖੀ ਦੇ ਬੂਟੇ ਨੂੰ ਵਿਦੇਸ਼ਾਂ ਵਿਚ ਪ੍ਰਫੁੱਲਤ ਕਰਨ ਲਈ ਅਹਿਮ ਯੋਗਦਾਨ ਹੈ। ਇਸ ਮੌਕੇ ਯੂਨੀਅਨ ਸਿੱਖ ਇਟਲੀ ਦੇ ਮੁੱਖ ਸੇਵਾਦਾਰ ਭਾਈ ਸਤਵਿੰਦਰ ਸਿੰਘ ਬਾਜਵਾ ਨੇ ਪਹੁੰਚੀਆਂ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰਮਤਿ ਰਹਿਣੀ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਪ੍ਰਬੰਧਕ ਕਮੇਟੀ ਨੇ ਮਹਾਨ ਨਗਰ ਕੀਰਤਨ ਵਿਚ ਸੇਵਾ ਕਰਨ ਵਾਲੇ ਸਮੂਹ ਸੇਵਾਦਾਰਾਂ ਤੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਪਾਕਿਸਤਾਨ ਕ੍ਰਿਕਟ ਟੀਮਾਂ ਵਿਚਾਲੇ ਹੋਵੇਗਾ ਏਸ਼ਿਆਈ ਖੇਡਾਂ ਦਾ ਫਾਈਨਲ ਮੁਕਾਬਲਾ ਅਗਲੀ ਖ਼ਬਰ ਅਮਿਤ ਸ਼ਾਹ ਦਾ ਪੰਜਾਬ ਪਹੁੰਚਣ ’ਤੇ ਇੰਜ. ਕੰਵਰਵੀਰ ਸਿੰਘ ਟੌਹੜਾ ਨੇ ਕੀਤਾ ਸਵਾਗਤ
Ad Position 24