01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਨਸ਼ਾ ਮੁਕਤੀ ਮੁਹਿੰਮ ਦਾ ਪਹਿਲਾ ਪੜਾਅ ਮੁਕੰਮਲ, ਹੁਣ ਨਸ਼ਾ ਪੀੜਤਾਂ ਦੀ ਪਛਾਣ ਕਰਕੇ ਇਲਾਜ ’ਤੇ ਜ਼ੋਰ - ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ, 30 ਸਤੰਬਰ (ਕਪਿਲ ਵਧਵਾ) - ਚੰਡੀਗੜ੍ਹ ਪੁਲਿਸ ਅਤੇ ਪ੍ਰਸ਼ਾਸਨ ਵਲੋਂ ਨਸ਼ੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਪਹਿਲੇ ਪੜਾਅ ਦਾ 30 ਸਤੰਬਰ ਨੂੰ ਅਲਟੀਮੇਟਮ ਪੂਰਾ ਹੋਣ ਤੋਂ ਬਾਅਦ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਦੇ ਪ੍ਰਸ਼ਾਸਕ...

Ad Position 21
No active advertisement
ਅਜੀਤ ਡੈਸਕ 01-10-2026

ਚੰਡੀਗੜ੍ਹ, 30 ਸਤੰਬਰ (ਕਪਿਲ ਵਧਵਾ) - ਚੰਡੀਗੜ੍ਹ ਪੁਲਿਸ ਅਤੇ ਪ੍ਰਸ਼ਾਸਨ ਵਲੋਂ ਨਸ਼ੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਪਹਿਲੇ ਪੜਾਅ ਦਾ 30 ਸਤੰਬਰ ਨੂੰ ਅਲਟੀਮੇਟਮ ਪੂਰਾ ਹੋਣ ਤੋਂ ਬਾਅਦ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਮੁਹਿੰਮ ਦੇ ਸ਼ੁਰੂਆਤੀ ਪੜਾਅ ਦੌਰਾਨ ਅਸਰਦਾਰ ਨਤੀਜੇ ਸਾਹਮਣੇ ਆਏ ਹਨ। ਇਸ ਦੌਰਾਨ ਨਸ਼ਿਆਂ ਦੀ ਭਾਰੀ ਮਾਤਰਾ ਬਰਾਮਦ ਕਰਨ ਦੇ ਨਾਲ-ਨਾਲ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਹੁਣ ਮੁਹਿੰਮ ਦੇ ਦੂਜੇ ਪੜਾਅ ਵਿਚ ਨਸ਼ੇ ਨਾਲ ਜੁੜੇ ਵਿਅਕਤੀਆਂ ਦੀ ਸੂਚੀ ਤਿਆਰ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਪਰਕ ਕਰਕੇ ਇਹ ਭਰੋਸਾ ਦਿਵਾਇਆ ਜਾਵੇਗਾ ਕਿ ਪਰਿਵਾਰ ਦੇ ਮੈਂਬਰ ਜਾਂ ਬੱਚੇ ਨੂੰ ਨਸ਼ੇ ਦੀ ਲਤ ਵਿਚੋਂ ਬਾਹਰ ਕੱਢਣ ਲਈ ਪ੍ਰਸ਼ਾਸਨ ਵਲੋਂ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਅਗਲੇ ਪੜਾਅ ਵਿਚ ਚੰਡੀਗੜ੍ਹ ਨੂੰ ਨਸ਼ਾ ਮੁਕਤ ਬਣਾਉਣ ਲਈ ਯਤਨਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਤਹਿਤ ਪੰਜਾਬ ਅਤੇ ਹਰਿਆਣਾ ਦੇ ਡੀ.ਜੀ.ਪੀਜ਼ ਨੂੰ ਬੁਲਾ ਕੇ ਦੋਵਾਂ ਸੂਬਿਆਂ ਨਾਲ ਲੱਗਦੀਆਂ ਸਰਹੱਦਾਂ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਰਣਨੀਤੀ ਤਿਆਰ ਕੀਤੀ ਜਾਵੇਗੀ, ਤਾਂ ਜੋ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਾਈ ਜਾ ਸਕੇ। ਰਾਜਪਾਲ ਨੇ ਕਿਹਾ ਕਿ ਵਿੱਦਿਅਕ ਅਦਾਰਿਆਂ ਦੇ ਮੁਖੀਆਂ ਨੂੰ ਵੀ ਬੁਲਾ ਕੇ ਉਨ੍ਹਾਂ ਨਾਲ ਨਸ਼ੇ ਦੀ ਸਮੱਸਿਆ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਵਿਦਿਅਕ ਸੰਸਥਾਵਾਂ ਵਿਚ ਪੜ੍ਹ ਰਹੇ ਨਸ਼ੇ ਦੀ ਲਤ ਦਾ ਸ਼ਿਕਾਰ ਨੌਜਵਾਨਾਂ ਸੰਬੰਧੀ ਜਾਣਕਾਰੀ ਸਾਂਝੀ ਕਰਕੇ ਉਨ੍ਹਾਂ ਨੂੰ ਇਸ ਬੁਰਾਈ ਵਿਚੋਂ ਬਾਹਰ ਕੱਢਣ ਲਈ ਸਾਂਝੇ ਤੌਰ ’ਤੇ ਯਤਨ ਕੀਤੇ ਜਾਣਗੇ। ਪ੍ਰਸ਼ਾਸਕ ਕਟਾਰੀਆ ਨੇ ਨਸ਼ਾ ਮੁਕਤੀ ਮੁਹਿੰਮ ਦੌਰਾਨ ਕਿਸੇ ਵੀ ਰਾਜਨੀਤਿਕ ਆਗੂ ਵਲੋਂ ਨਸ਼ੇ ਨਾਲ ਜੁੜੇ ਕਿਸੇ ਵਿਅਕਤੀ ਨੂੰ ਛੁਡਾਉਣ ਲਈ ਫੋਨ ਨਾ ਕੀਤੇ ਜਾਣ ’ਤੇ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮੱਸਿਆ ਨੂੰ ਸਿਰਫ਼ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੱਕ ਸੀਮਤ ਨਹੀਂ ਰੱਖਿਆ ਜਾਵੇਗਾ, ਸਗੋਂ ਨਸ਼ੇ ਦੀ ਜੜ੍ਹ ਨੂੰ ਖ਼ਤਮ ਕਰਨ ਲਈ ਲਗਾਤਾਰ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਜੰਡਿਆਲਾ ਗੁਰੂ ਦੇ ਖਾਲੀ ਪਲਾਟ ’ਚੋਂ ਮਿਲੀ 30 ਸਾਲਾ ਨੌਜਵਾਨ ਦੀ ਲਾਸ਼ ਅਗਲੀ ਖ਼ਬਰ ਬਲਤੇਜ ਪੰਨੂ ਵਲੋਂ ਪੱਤਰਕਾਰ ਸੰਮੇਲਨ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ 'ਤੇ ਤਿੱਖੇ ਸ਼ਬਦੀ ਹਮਲੇ
Ad Position 24