ਜਲੰਧਰ, 1 ਅਕਤੂਬਰ- ਪੁਲਿਸ ਨੇ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਵਿਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਹਿੰਸਾ ਮਾਮਲੇ ਵਿਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਰਿਪੋਰਟਾਂ ਅਨੁਸਾਰ, ਤਿੰਨੋਂ ਮੁਲਜ਼ਮ ਯੂਨੀਵਰਸਿਟੀ ਵਿਚ ਭੰਨਤੋੜ ਵਿਚ ਸ਼ਾਮਲ ਸਨ।
ਪੁਲਿਸ ਨੇ ਮਾਮਲੇ ਦੀ ਜਾਂਚ ਲਈ ਦੋ ਵਿਸ਼ੇਸ਼ ਜਾਂਚ ਟੀਮਾਂ (ਐਸਆਈਟੀ) ਬਣਾਈਆਂ ਹਨ। ਐਫਆਈਆਰ 163, 105 ਅਤੇ 106 ਦੀ ਜਾਂਚ ਲਈ ਵੱਖਰੀਆਂ ਐਸ.ਆਈ.ਟੀ. ਬਣਾਈਆਂ ਗਈਆਂ ਹਨ। ਇਕ ਐਸ.ਆਈ.ਟੀ. ਇਸ ਸਮੇਂ ਯੂਨੀਵਰਸਿਟੀ ਅਤੇ ਆਲੇ ਦੁਆਲੇ ਦੇ ਇਲਾਕਿਆਂ ਤੋਂ ਸੀ.ਸੀ.ਟੀ.ਵੀ. ਕੈਮਰੇ ਅਤੇ ਡਿਜੀਟਲ ਸਬੂਤ ਇਕੱਠੇ ਕਰ ਰਹੀ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਫਗਵਾੜਾ ਅਦਾਲਤ ਵਿਚ ਪੇਸ਼ ਕੀਤਾ ਹੈ ਅਤੇ ਉਨ੍ਹਾਂ ਦਾ ਤਿੰਨ ਦਿਨਾਂ ਦਾ ਰਿਮਾਂਡ ਮੰਗਿਆ ਹੈ।