ਜਲੰਧਰ, 2 ਅਕਤੂਬਰ- ਹਿੰਸਾ ਦੌਰਾਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਕੈਂਪਸ ਦੇ ਬਾਹਰ ਮਿਗ-23ਯੂ ਲੜਾਕੂ ਜਹਾਜ਼ 'ਤੇ ਚੜ੍ਹਨ ਵਾਲੇ ਵਿਅਕਤੀ ਦੀ ਪਛਾਣ ਹੋ ਗਈ ਹੈ। ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ ਰਾਹੀਂ ਉਸਦੀ ਪਛਾਣ ਕੀਤੀ ਅਤੇ ਬਾਅਦ ਵਿਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਦੋਸ਼ੀ ਨੂੰ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਇਕ ਨਾਬਾਲਗ ਹੈ, ਯੂਨੀਵਰਸਿਟੀ ਵਿਚ ਇਕ ਵਿਦਿਆਰਥੀ ਹੈ ਅਤੇ ਮੰਡੀ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਉਸ ਦੇ ਪਿਤਾ ਮੰਡੀ ਜ਼ਿਲ੍ਹਾ ਮੈਜਿਸਟ੍ਰੇਟ ਦੇ ਦਫ਼ਤਰ ਵਿਚ ਇਕ ਅਧਿਕਾਰੀ ਵਜੋਂ ਤਾਇਨਾਤ ਹਨ। ਯੂਨੀਵਰਸਿਟੀ ਵਿਚ ਹਿੰਸਾ ਦੌਰਾਨ, ਨਾਬਾਲਗ ਨੂੰ ਸੋਸ਼ਲ ਮੀਡੀਆ 'ਤੇ ਇਕ ਹੀਰੋ ਵਜੋਂ ਦਰਸਾਇਆ ਗਿਆ ਸੀ।
ਇਸ ਘਟਨਾ ਬਾਰੇ, ਯੂਨੀਵਰਸਿਟੀ ਦੇ ਚਾਂਸਲਰ, ਭਾਜਪਾ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਕਿਹਾ ਕਿ 1971 ਦੀ ਜੰਗ ਵਿਚ ਵਰਤੇ ਗਏ ਮਿਗ-23ਯੂ ਲੜਾਕੂ ਜਹਾਜ਼ ਅਤੇ ਟੈਂਕ ਯੂਨੀਵਰਸਿਟੀ ਕੈਂਪਸ ਦੇ ਬਾਹਰ ਲਗਾਏ ਗਏ ਹਨ। ਇਨ੍ਹਾਂ ਦੀ ਵਰਤੋਂ ਫੌਜਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਕੀਤੀ ਜਾਂਦੀ ਹੈ। ਇਨ੍ਹਾਂ 'ਤੇ ਚੜ੍ਹਨ ਨਾਲ ਸਾਰਿਆਂ ਦਾ ਅਪਮਾਨ ਹੋਇਆ ਹੈ।