ਜੰਡਿਆਲਾ ਗੁਰੂ (ਅੰਮ੍ਰਿਤਸਰ), 2 ਅਕਤੂਬਰ (ਅੰਮ੍ਰਿਤ ਪਾਲ ਸਿੰਘ)- ਜੰਡਿਆਲਾ ਗੁਰੂ ਨੇੜੇ ਸੂਏ ਵਿਚੋਂ 34 ਸਾਲਾਂ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਪ੍ਰਬਸਿਮਰਨ ਸਿੰਘ ਵਾਸੀ ਰਈਆ ਖੁਰਦ ਵਜੋਂ ਦੱਸੀ ਜਾ ਰਹੀ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਦੀ ਮੌਤ ਦੇ ਕਾਰਨਾਂ ਸਬੰਧੀ ਫਿਲਹਾਲ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਵਲੋਂ ਘਟਨਾ ਦੇ ਬਾਕੀ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।