02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਲਾਲ ਚੰਦ ਕਟਾਰੂਚੱਕ ਨੇ ਭੋਗਪੁਰ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਭੋਗਪੁਰ (ਜਲੰਧਰ), 2 ਅਕਤੂਬਰ (ਕਮਲਜੀਤ ਸਿੰਘ ਡੱਲੀ)- ਦਾਣਾ ਮੰਡੀ ਭੋਗਪੁਰ ਵਿਖੇ ਲਾਲ ਚੰਦ ਕਟਾਰੂਚੱਕ ਖੁਰਾਕ ਤੇ...

Ad Position 21
No active advertisement
ਅਜੀਤ ਡੈਸਕ 02-10-2026

ਭੋਗਪੁਰ (ਜਲੰਧਰ), 2 ਅਕਤੂਬਰ (ਕਮਲਜੀਤ ਸਿੰਘ ਡੱਲੀ)-  ਦਾਣਾ ਮੰਡੀ ਭੋਗਪੁਰ ਵਿਖੇ ਲਾਲ ਚੰਦ ਕਟਾਰੂਚੱਕ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਸਰਕਾਰ ਨੇ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਵੀ ਕਿਸਮ ਦੀ ਕੋਈ ਤੰਗੀ ਤੇ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। 

ਪੰਜਾਬ ਦੀਆਂ ਮੰਡੀਆਂ ਵਿਚ ਬਾਰਦਾਨੇ ਦੀ ਕੋਈ ਕਮੀਂ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਹੀ ਝੋਨੇ ਦੀ ਫ਼ਸਲ ਦਾ ਮੁੱਲ ਅਦਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਰ.ਬੀ.ਆਈ. ਵਲੋਂ 42786 ਕਰੋੜ ਰੁਪਏ ਪੰਜਾਬ ਦੀਆਂ ਦਾਣਾ ਮੰਡੀਆਂ ਵਿਚ ਚੱਲ ਰਹੀ ਝੋਨੇ ਦੀ ਖਰੀਦ ਸਬੰਧੀ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦਾ ਮੁੱਲ ਪੰਜਾਬ ਸਰਕਾਰ ਵਲੋਂ 2461 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਮੰਡੀ ਵਿਚ ਝੋਨਾ ਸੁਕਾ ਕੇ ਲਿਆਉਣ ਤਾਂ ਕਿ ਫ਼ਸਲ ਦੀ ਲਿਫਟਿੰਗ ਜਲਦੀ ਹੋ ਸਕੇ। ਇਸ ਮੌਕੇ ਹਲਕਾ ਇੰਚਾਰਜ ਆਦਮਪੁਰ ਪਵਨ ਕੁਮਾਰ ਟੀਨੂੰ, ਜਸਵੀਰ ਸਿੰਘ ਰਾਜਾ ਗਿੱਲ ਵਿਧਾਇਕ ਹਲਕਾ ਟਾਂਡਾ ਉੜਮੁੜ, ਜ਼ਿਲਾ ਪਰਿਸ਼ਦ ਮੈਂਬਰ ਐਡਵੋਕੇਟ ਅਮਰੀਕ ਸਿੰਘ ਸੈਣੀ, ਪਰਮਜੀਤ ਕੁਮਾਰ ਪੰਮਾ ਚੇਅਰਮੈਨ ਮਾਰਕੀਟ ਕਮੇਟੀ ਭੋਗਪੁਰ, ਬਰਕਤ ਰਾਮ ਸਾਬਕਾ ਚੇਅਰਮੈਨ, ਡੀ.ਐੱਫ.ਐੱਸ.ਓ. ਹਰਮੋਹਨਜੀਤ ਸਿੰਘ ਬਰਾੜ, ਗੁਰਵਿੰਦਰ ਸਿੰਘ, ਇੰਸਪੈਕਟਰ ਅਮਨਦੀਪ ਸਿੰਘ, ਸਕੱਤਰ ਕਰਮਜੀਤ ਸਿੰਘ ਮਾਰਕੀਟ ਕਮੇਟੀ, ਨਾਇਬ ਤਹਿਸੀਲਦਾਰ ਮੱਖਣ ਸਿੰਘ, ਐੱਸ.ਡੀ.ਓ. ਅਵਤਾਰ ਸਿੰਘ, ਗੁਰਜੀਤ ਸਿੰਘ, ਰਾਜ ਕੁਮਾਰ ਰਾਜਾ ਪ੍ਰਧਾਨ ਨਗਰ ਕੌਂਸਲ, ਜ਼ਿਲਾ ਪ੍ਰੀਸ਼ਦ ਮੈਂਬਰ ਜਸਦਿਆਲ ਸਿੰਘ, ਗੁਰਬਖਸ਼ ਸਿੰਘ ਸੂਬਾ ਜੰਗਲਾਤ ਅਫ਼ਸਰ, ਅਮਰਜੀਤ ਸਿੰਘ ਲੜੋਆ, ਰਣਧੀਰ ਸਿੰਘ ਚੱਕ ਸ਼ਕੂਰ, ਜਤਿੰਦਰ ਸਿੰਘ ਡੱਲੀ, ਬਲਕਾਰ ਸਿੰਘ ਡੱਲੀ ਤੇ ਹੋਰ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅਨਾਜ ਮੰਡੀ ਸੰਗਰੂਰ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ ਨੇ ਲੜਕੀ ਦੀ ਲਈ ਮੌਤ
Ad Position 24