02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅਨਾਜ ਮੰਡੀ ਸੰਗਰੂਰ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

ਸੰਗਰੂਰ, 2 ਅਕਤੂਬਰ (ਧੀਰਜ ਪਸ਼ੋਰੀਆ)- ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਅਨਾਜ ਮੰਡੀ ਸੰਗਰੂਰ...

Ad Position 21
No active advertisement
ਅਜੀਤ ਡੈਸਕ 02-10-2026

ਸੰਗਰੂਰ, 2 ਅਕਤੂਬਰ (ਧੀਰਜ ਪਸ਼ੋਰੀਆ)- ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਅਨਾਜ ਮੰਡੀ ਸੰਗਰੂਰ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਵਿਧਾਇਕਾ ਭਰਾਜ ਨੇ  ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿਚ ਨੌ ਸੀਜਨਲ ਫ਼ਸਲਾਂ ਦੀ ਖ਼ਰੀਦ ਸਫ਼ਲਤਾਪੂਰਵਕ ਕਰਵਾਈ ਹੈ।

ਇਸ ਝੋਨੇ ਦੇ ਸੀਜ਼ਨ ਵਿਚ ਵੀ ਕਿਸੇ ਵੀ ਕਿਸਾਨ, ਆੜਤੀਏ ਅਤੇ ਮਜ਼ਦੂਰ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦਾ ਦਾਣਾ ਦਾਣਾ ਨਿਰਵਿਘਨ ਖਰੀਦਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿਚ ਵੇਚਣ ਲਈ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੇ ਭੁਗਤਾਨ ਲਈ ਸਭ ਪ੍ਰਬੰਧ ਕਰ ਲਏ ਗਏ ਹਨ।

ਮਾਰਕੀਟ ਕਮੇਟੀ ਸੰਗਰੂਰ ਦੇ ਸੁਪਰਡੈਂਟ ਗੁਰਜੀਤ ਸਿੰਘ ਲੱਡੀ, ਮੰਡੀ ਸੁਪਰਵਾਈਜ਼ਰ ਹਰਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਨੂੰ ਕੋਈ ਦਿੱਕਤ ਨਾ ਆਵੇ ਇਸ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਹੋਏ ਹਨ। ਇਸ ਮੌਕੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਵਾਈਸ ਪ੍ਰਧਾਨ ਪ੍ਰਦੀਪ ਸਿੰਗਲਾ, ਪਨਗ੍ਰੇਨ ਦੇ ਇੰਸਪੈਕਟਰ ਰਾਜੇਸ਼ ਬਾਂਸਲ, ਇੰਸਪੈਕਟਰ ਤਰੁਨ, ਅਕਾਊਂਟੈਂਟ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਤਿਵਾੜੀ ਅਤੇ ਹੋਰ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਗੁਰਿੰਦਰ ਵੀਰ ਸਿੰਘ ਦਾ ਭੋਗਪੁਰ ਪਹੁੰਚਣ 'ਤੇ ਵੱਖ-ਵੱਖ ਥਾਵਾਂ 'ਤੇ ਭਰਵਾਂ ਸਵਾਗਤ ਅਗਲੀ ਖ਼ਬਰ ਲਾਲ ਚੰਦ ਕਟਾਰੂਚੱਕ ਨੇ ਭੋਗਪੁਰ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
Ad Position 24