02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ਮੌਕੇ ਲੱਖਾਂ ਸੈਲਾਨੀਆਂ ਨੇ ਰੀਟਰੀਟ ਸੈਰਾਮਨੀ ਦਾ ਮਾਣਿਆ ਆਨੰਦ

ਅਟਾਰੀ (ਅੰਮ੍ਰਿਤਸਰ), 2 ਅਕਤੂਬਰ (ਗੁਰਦੀਪ ਸਿੰਘ ਅਟਾਰੀ)- ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ਮੌਕੇ....

Ad Position 21
No active advertisement
ਅਜੀਤ ਡੈਸਕ 02-10-2026

ਅਟਾਰੀ (ਅੰਮ੍ਰਿਤਸਰ), 2 ਅਕਤੂਬਰ (ਗੁਰਦੀਪ ਸਿੰਘ ਅਟਾਰੀ)- ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ਮੌਕੇ ਭਾਰਤ-ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ ਵਾਹਗਾ ਸਰਹੱਦ ਤੇ ਹੋ ਰਹੀ ਰੀਟਰੀਟ ਸੈਰਾਮਨੀ ਦਾ ਆਨੰਦ ਮਾਨਣ ਲਈ ਲੱਖਾਂ ਦੀ ਤਾਦਾਦ ਵਿਚ ਸੈਲਾਨੀ ਅੰਤਰਰਾਸ਼ਟਰੀ ਅਟਾਰੀ ਸਰਹੱਦ ਪਹੁੰਚੇ। ਬੀ.ਐਸ.ਐਫ.,ਪੀ.ਐਚ.ਜੀ. ਅਤੇ ਪੰਜਾਬ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਤਾਂ ਕਿ ਯਾਤਰੀਆਂ ਨੂੰ ਦਰਸ਼ਕ ਗੈਲਰੀ ਵੱਲ ਜਾਣ ਲਈ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਬੀ.ਐਸ.ਐਫ. ਵਲੋਂ ਦਰਸ਼ਕ ਗੈਲਰੀ ਵੱਲ ਜਾਣ ਲਈ ਸਮੇਂ ਸਿਰ ਹੀ ਐਂਟਰੀ ਸ਼ੁਰੂ ਕਰ ਦਿੱਤੀ ਗਈ ਤਾਂ ਕਿ ਯਾਤਰੀ ਸਮੇਂ ਸਿਰ ਪਹੁੰਚ ਕੇ ਝੰਡੇ ਦੀ ਰਸਮ ਦਾ ਆਨੰਦ ਮਾਣ ਸਕਣ। ਅਟਾਰੀ ਸਰਹੱਦ ਤੇ ਚੱਲ ਰਹੇ ਦੇਸ਼ ਭਗਤੀ ਦੇ ਗੀਤਾਂ ਤੇ ਸੈਲਾਨੀਆਂ ਨੇ ਗਿੱਧਾ ਭੰਗੜਾ ਪਾ ਕੇ ਭਰਪੂਰ ਆਨੰਦ ਮਾਣਿਆ। ਇਸ ਮੌਕੇ ਵੰਦੇ ਮਾਤਰਮ ਅਤੇ ਭਾਰਤ ਮਾਂ ਜਿੰਦਾਬਾਦ ਦੇ ਨਾਅਰਿਆਂ ਨਾਲ ਅਟਾਰੀ ਸਰਹੱਦ ਗੂੰਜ ਉੱਠੀ।

ਭਾਰਤ ਦੇ ਵੱਖ-ਵੱਖ ਰਾਜਾਂ ਅਤੇ ਵਿਦੇਸ਼ਾਂ ਵਿਚੋਂ ਵੀ ਸੈਲਾਨੀ ਵੱਡੀ ਗਿਣਤੀ ਵਿਚ ਪਹੁੰਚੇ ਹੋਏ ਸਨ ਜਿਨ੍ਹਾਂ ਨੇ ਝੰਡੇ ਦੀ ਰਸਮ ਮੌਕੇ ਜੋਸ਼ੀਲੀ ਪਰੇਡ ਕਰਦੇ ਬੀ.ਐਸ.ਐਫ. ਦੇ ਜਵਾਨਾਂ ਦਾ ਤਾੜੀਆਂ ਵਜਾ ਕੇ ਸਵਾਗਤ ਕੀਤਾ। ਇਸ ਮੌਕੇ ਲੱਖਾਂ ਦੀ ਗਿਣਤੀ ਵਿਚ ਸੈਲਾਨੀ ਅਟਾਰੀ ਬਾਰਡਰ ਪਹੁੰਚੇ ਹੋਏ ਸਨ ਜਿਸ ਕਾਰਨ ਸਰਹੱਦ ਦੀਆਂ ਸਾਰੀਆਂ ਪਾਰਕਾਂ ਫੁੱਲ ਹੋ ਗਈਆਂ ਅਤੇ ਹਾਈਵੇਅ ਤੇ ਤਿੰਨ ਕਿਲੋਮੀਟਰ ਤੱਕ ਗੱਡੀਆਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ।

ਬੀ.ਐਸ.ਐਫ. ਪੰਜਾਬ ਪੁਲਿਸ ਅਤੇ ਹੋਰ ਮਹਿਕਮਿਆਂ ਦੇ ਵੀ ਉੱਚ ਅਧਿਕਾਰੀ ਵੱਡੀ ਗਿਣਤੀ ਵਿਚ ਪਹੁੰਚੇ ਸਨ ਜਿਨ੍ਹਾਂ ਨੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਦੀ ਰਸਮ ਦਾ ਆਨੰਦ ਮਾਣਿਆ ਅਤੇ ਸਲਾਮੀ ਦਿੱਤੀ। ਇੰਟੀਗਰੇਟਡ ਚੈੱਕ ਪੋਸਟ ਦੇ ਬਾਹਰ ਸੈਲਾਨੀ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਆਪਣੇ ਚਿਹਰਿਆਂ ਤੇ ਬਣਵਾ ਕੇ ਖੁਸ਼ੀਆਂ ਮਨਾਉਂਦੇ ਦਿਖਾਈ ਦਿੱਤੇ। ਅਟਾਰੀ ਸਰਹੱਦ ਸਿਕਿਉਰਟੀ ਇੰਚਾਰਜ ਪੀ.ਐਚ.ਜੀ. ਨਰਾਇਣਜੀਤ ਨੇ ਗੱਲਬਾਤ ਕਰਦੇ ਦੱਸਿਆ ਕਿ ਨਫਰੀ ਵਧਾ ਦਿੱਤੀ ਗਈ ਹੈ ਤਾਂ ਕਿ ਰੀਟਰੀਟ ਸੈਰਾਮਨੀ ਦਾ ਆਨੰਦ ਮਾਨਣ ਆਏ ਸੈਲਾਨੀਆਂ ਨੂੰ ਦਰਸ਼ਕ ਗੈਲਰੀ ਵੱਲ ਜਾਣ ਲਈ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਡਿਫੈਂਸ ਤੋਂ ਪਿੱਛੇ ਅਟਾਰੀ ਵੱਲ ਹਾਈਵੇਅ ਤੇ ਲੱਗੀਆਂ ਗੱਡੀਆਂ ਦੀਆਂ ਲੰਮੀਆਂ ਕਤਾਰਾਂ ਕਾਰਨ ਯਾਤਰੀਆਂ ਨੂੰ ਮੰਜ਼ਿਲ ਵੱਲ ਪਹੁੰਚਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਯੁਜ਼ਵੇਂਦਰ ਚਾਹਲ ਨੇ ਫਸਟ-ਕਲਾਸ ਕ੍ਰਿਕਟ ਤੋਂ ਸੰਨਿਆਸ ਲਿਆ ਅਗਲੀ ਖ਼ਬਰ ਅਮਨਪ੍ਰੀਤ ਸਿੰਘ ਲੋਹਟ ਨੇ ਜਿੱਤਿਆ ਗੋਲਡ ਮੈਡਲ
Ad Position 24