02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਬਾਲੀਵੁੱਡ ਅਦਾਕਾਰਾ ਨੁਸਰਤ ਭਰੂਚਾ ਬਾਲੀ ਵਿਚ ਇਕ ਹਾਦਸੇ ਦੌਰਾਨ ਜ਼ਖ਼ਮੀ

ਮੁੰਬਈ, 2 ਅਕਤੂਬਰ- ਅਦਾਕਾਰਾ ਨੁਸਰਤ ਭਰੂਚਾ ਬਾਲੀ ਵਿਚ ਇਕ ਹਾਦਸੇ ਦੌਰਾਨ ਜ਼ਖ਼ਮੀ ਹੋ...

Ad Position 21
No active advertisement
ਅਜੀਤ ਡੈਸਕ 02-10-2026

ਮੁੰਬਈ, 2 ਅਕਤੂਬਰ- ਅਦਾਕਾਰਾ ਨੁਸਰਤ ਭਰੂਚਾ ਬਾਲੀ ਵਿਚ ਇਕ ਹਾਦਸੇ ਦੌਰਾਨ ਜ਼ਖ਼ਮੀ ਹੋ ਗਈ ਹੈ, ਜਿਸ ਕਾਰਨ ਉਸਦੀ ਰੀੜ੍ਹ ਦੀ ਹੱਡੀ ਵਿਚ ਫ੍ਰੈਕਚਰ (ਟੁੱਟ-ਭੱਜ) ਆ ਗਿਆ ਹੈ। ਹੁਣ ਉਸਨੂੰ ਰੀੜ੍ਹ ਦੀ ਹੱਡੀ ਦੇ ਆਪਰੇਸ਼ਨ ਲਈ ਏਅਰ ਐਂਬੂਲੈਂਸ ਰਾਹੀਂ ਮੁੰਬਈ ਲਿਆਂਦਾ ਜਾਵੇਗਾ। ਉਸਦੀ ਟੀਮ ਨੇ ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਮੇਂ ਦੌਰਾਨ ਉਸਦੀ ਨਿੱਜਤਾ ਦਾ ਸਤਿਕਾਰ ਕਰਨ।

ਅਦਾਕਾਰਾ ਨੁਸਰਤ ਭਰੂਚਾ ਕੰਮ ਦੇ ਸਿਲਸਿਲੇ ਵਿਚ ਬਾਲੀ ਗਈ ਹੋਈ ਸੀ। ਇਸ ਦੌਰਾਨ ਉਸ ਨਾਲ ਇਕ ਹਾਦਸਾ ਵਾਪਰਿਆ, ਜਿਸ ਵਿਚ ਉਸਦੀ ਰੀੜ੍ਹ ਦੀ ਹੱਡੀ ਟੁੱਟ ਗਈ। ਹੁਣ ਉਸਨੂੰ ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਮੁੰਬਈ ਲਿਆਂਦਾ ਜਾਵੇਗਾ, ਜਿੱਥੇ ਉਸਦੀ ਰੀੜ੍ਹ ਦੀ ਹੱਡੀ ਦਾ ਆਪਰੇਸ਼ਨ ਕੀਤਾ ਜਾਵੇਗਾ। ਉਸਦੇ ਪਬਲਿਸਿਸਟ ਨੇ ਅੱਜ ਇਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ।

ਨੁਸਰਤ ਇਸ ਸਮੇਂ ਬਾਲੀ ਦੇ ਇਕ ਹਸਪਤਾਲ ਵਿਚ ਦਾਖ਼ਲ ਹੈ ਅਤੇ ਡਾਕਟਰਾਂ ਦੀ ਨਿਗਰਾਨੀ ਹੇਠ ਹੈ। ਆਪਰੇਸ਼ਨ ਅਤੇ ਇਲਾਜ ਤੋਂ ਬਾਅਦ, ਉਸਨੂੰ ਆਰਾਮ ਕਰਨ ਅਤੇ ਸਿਹਤਯਾਬ ਹੋਣ ਲਈ ਸਮਾਂ ਚਾਹੀਦਾ ਹੋਵੇਗਾ। ਇਸਦਾ ਅਸਰ ਆਉਣ ਵਾਲੇ ਦਿਨਾਂ ਵਿਚ ਉਸਦੇ ਕੰਮ ਨਾਲ ਸਬੰਧਤ ਪ੍ਰੋਗਰਾਮਾਂ 'ਤੇ ਵੀ ਪੈ ਸਕਦਾ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਵਧਾਈ ਅਗਲੀ ਖ਼ਬਰ ਸਰਦਾਰ ਪਰਗਟ ਸਿੰਘ ਜੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਨਿਯੁਕਤ ਹੋਣ 'ਤੇ ਬਹੁਤ-ਬਹੁਤ ਵਧਾਈ- ਰਾਜਾ...
Ad Position 24