ਜਲੰਧਰ, 2 ਅਕਤੂਬਰ (ਦਵਿੰਦਰ)- ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਸਮਰਥਕ ਅਤੇ ਉਨ੍ਹਾਂ ਦੇ ਪਰਿਵਾਰ ਵਿਚ ਖੁਸ਼ੀ ਦੀ ਲਹਿਰ ਹੈ। ਪਰਗਟ ਸਿੰਘ ਦੇ ਪਰਿਵਾਰ ਅਤੇ ਸਮਰਥਕ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਬਹੁਤ ਖੁਸ਼ ਹਨ... ਪ੍ਰਗਟ ਸਿੰਘ ਦੀ ਪਤਨੀ ਵਰਿੰਦਰ ਪ੍ਰੀਤ ਕੌਰ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਪ੍ਰਗਟ ਸਿੰਘ ਨੂੰ ਸੂਬਾ ਪ੍ਰਧਾਨ ਨਿਯੁਕਤ ਕਰਕੇ ਬਹੁਤ ਵਧੀਆ ਕੰਮ ਕੀਤਾ ਹੈ। ਉਨ੍ਹਾਂ ਦੀ ਅਗਵਾਈ ਵਿਚ ਕਾਂਗਰਸ 2027 ਦੀਆਂ ਚੋਣਾਂ ਜਿੱਤੇਗੀ ਅਤੇ ਮੁੜ ਸੱਤਾ ਹਾਸਲ ਕਰੇਗੀ। ਉਨ੍ਹਾਂ ਨੇ ਆਪਣੇ ਸਮਰਥਕਾਂ ਅਤੇ ਇਸ ਵਿਚ ਸ਼ਾਮਲ ਸਾਰਿਆਂ ਦਾ ਧੰਨਵਾਦ ਕੀਤਾ...
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਡਾ. ਨਵਜੋਤ ਦਹੀਆ ਨੇ ਕਿਹਾ ਕਿ ਪ੍ਰਗਟ ਸਿੰਘ ਇਕ ਸੀਨੀਅਰ ਆਗੂ ਹਨ ਅਤੇ ਪਾਰਟੀ ਵਰਕਰਾਂ ਨਾਲ ਬਹੁਤ ਵਧੀਆ ਢੰਗ ਨਾਲ ਜੁੜਨਾ ਜਾਣਦੇ ਹਨ... ਉਨ੍ਹਾਂ ਕਿਹਾ ਕਿ ਕਾਂਗਰਸ ਆਉਣ ਵਾਲੀਆਂ ਚੋਣਾਂ ਜਿੱਤੇਗੀ ਕਿਉਂਕਿ ਕਾਂਗਰਸ ਦੀ ਕਾਰਜਸ਼ੈਲੀ ਆਮ ਆਦਮੀ ਪਾਰਟੀ ਤੋਂ ਬਿਲਕੁਲ ਵੱਖਰੀ ਹੈ।