ਅਜਨਾਲਾ (ਅੰਮ੍ਰਿਤਸਰ), 3 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਸ਼ਹਿਰ ਨਾਲ ਲੱਗਦੇ ਪਿੰਡ ਸਰਾਏ ਦੇ ਇਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਮਨਿੰਦਰਬੀਰ ਸਿੰਘ ਦੇ ਭਰਾ ਸਤਿੰਦਰਬੀਰ ਸਿੰਘ ਨੇ ਦੱਸਿਆ ਕਿ ਮੇਰਾ ਭਰਾ ਪਰਸੋਂ ਸਵੇਰ ਤੋਂ ਗੁੰਮ ਸੀ, ਜਿਸ ਦੀ ਅਸੀਂ ਕਾਫੀ ਭਾਲ ਕਰ ਰਹੇ ਸੀ ਤੇ ਬੀਤੀ ਦੇਰ ਰਾਤ ਉਸਦੀ ਅਜਨਾਲਾ ਨੇੜਿਓਂ ਮ੍ਰਿਤਕ ਦੇਹ ਮਿਲੀ। ਉਨ੍ਹਾਂ ਦੱਸਿਆ ਕਿ ਸਾਨੂੰ ਸ਼ੱਕ ਹੈ ਕਿ ਮਨਿੰਦਰਬੀਰ ਸਿੰਘ ਦੀ ਕੁਝ ਵਿਅਕਤੀਆਂ ਵਲੋਂ ਬੁਰੀ ਤਰਾਂ ਕੁੱਟਮਾਰ ਕਰਕੇ ਉਸਦਾ ਕਤਲ ਕੀਤਾ ਗਿਆ ਹੈ। ਉਨਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਜਾਂਚ ਕਰਕੇ ਸਾਨੂੰ ਇਨਸਾਫ ਦਵਾਇਆ ਜਾਵੇ। ਇਸ ਸੰਬੰਧੀ ਗੱਲਬਾਤ ਕਰਦਿਆਂ ਥਾਣਾ ਅਜਨਾਲਾ ਦੇ ਐਸ.ਐਚ.ਓ. ਸਬ ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਮਨਿੰਦਰਬੀਰ ਸਿੰਘ ਦੀ ਮੌਤ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਤਾਜ਼ਾ ਖ਼ਬਰਾਂ
Free
ਨੌਜਵਾਨ ਦੀ ਭੇਦਭਰੀ ਹਾਲਤ ਚ ਮੌਤ, ਪਰਿਵਾਰ ਵਲੋਂ ਕਤਲ ਦਾ ਸ਼ੱਕ
ਅਜਨਾਲਾ (ਅੰਮ੍ਰਿਤਸਰ), 3 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਸ਼ਹਿਰ ਨਾਲ ਲੱਗਦੇ ਪਿੰਡ ਸਰਾਏ ਦੇ ਇਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਮਨਿੰਦਰਬੀਰ ਸਿੰਘ ਦੇ ਭਰਾ...
ਅਜੀਤ ਡੈਸਕ
03-10-2026