03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

"ਆਪ" ਆਗੂਆਂ ਨੇ ਕਿਸਾਨਾਂ ਨਾਲ ਮਜ਼ਾਕ ਦੱਸਿਆ ਕਣਕ ਦੇ ਖ਼ਰੀਦ ਮੁੱਲ ਵਿਚ 25 ਰੁਪਏ ਦੇ ਵਾਧੇ ਨੂੰ

ਸੰਗਰੂਰ, 03 ਅਕਤੂਬਰ (ਧੀਰਜ ਪਿਸ਼ੋਰੀਆ) - ਕੇਂਦਰ ਸਰਕਾਰ ਵਲੋਂ ਅਗਲੇ ਸਾਲ ਆਉਣ ਵਾਲੀ ਹਾੜੀ ਦੀ ਫ਼ਸਲ ਲਈ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਮਹਿਜ਼ 25 ਰੁਪਏ ਦੇ ਨਿਗੂਣੇ ਵਾਧੇ ਨੂੰ ਕਿਸਾਨਾਂ...

Ad Position 21
No active advertisement
ਅਜੀਤ ਡੈਸਕ 03-10-2026

ਸੰਗਰੂਰ, 03 ਅਕਤੂਬਰ (ਧੀਰਜ ਪਿਸ਼ੋਰੀਆ) - ਕੇਂਦਰ ਸਰਕਾਰ ਵਲੋਂ ਅਗਲੇ ਸਾਲ ਆਉਣ ਵਾਲੀ ਹਾੜੀ ਦੀ ਫ਼ਸਲ ਲਈ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਮਹਿਜ਼ 25 ਰੁਪਏ ਦੇ ਨਿਗੂਣੇ ਵਾਧੇ ਨੂੰ ਕਿਸਾਨਾਂ ਨਾਲ ਮਜ਼ਾਕ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਦੇ ਆਗੂਆਂ ਅਵਤਾਰ ਸਿੰਘ ਈਲਵਾਲ, ਆਮ ਆਦਮੀ ਪਾਰਟੀ ਦੇ ਜ਼ੋਨਲ ਮੀਡੀਆ ਇੰਚਾਰਜ ਅਬਜਿੰਦਰ ਸਿੰਘ ਸੰਘਾ ਅਤੇ ਸੀਨੀਅਰ ਆਗੂ ਸੁਖਦੇਵ ਸਿੰਘ ਕੋਹਰੀਆਂ  ਨੇ ਕਿਹਾ ਹੈ ਕਿ ਖੇਤੀ ਲਾਗਤਾਂ ਦੇ ਵਧਦੇ ਬੋਝ ਦਰਮਿਆਨ ਕਿਸਾਨਾਂ ਨੂੰ ਰਾਹਤ ਦੇਣ ਦੀ ਥਾਂ ਕੇਂਦਰ ਸਰਕਾਰ ਨੇ ਕਣਕ ਦੇ ਖ਼ਰੀਦ ਮੁੱਲ ਵਿਚ ਮਾਤਰ 25 ਪੈਸੇ ਕਿਲੋ ਦਾ ਵਾਧਾ ਕਰ ਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਬੀਜਾਂ ਤੋਂ ਲੈ ਕੇ ਖਾਦਾ, ਕੀਟਨਾਸ਼ਕ ਦਵਾਈਆਂ, ਡੀਜਲ,ਮਸ਼ੀਨਰੀ ਅਤੇ ਮਜ਼ਦੂਰੀ, ਗੱਲ ਕੀ ਖੇਤੀ ਲਾਗਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ,ਅਜਿਹੇ ਸਮੇਂ ਵਿਚ ਕਿਸਾਨਾਂ ਨੂੰ ਪੂਰੀ ਆਸ ਸੀ ਕਿ ਕਣਕ ਦੇ ਸਮਰਥਨ ਮੁੱਲ ਵਿਚ ਘੱਟੋ ਘੱਟ  250 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਜਾਵੇਗਾ ਪਰ ਕੇਂਦਰ ਦੀ ਮੋਦੀ ਸਰਕਾਰ ਨੇ ਨਿਗੂਣਾ ਜਿਹਾ ਵਾਧਾ ਕਰ ਕੇ ਕਿਸਾਨਾਂ ਦੀਆਂ ਆਸਾਂ ਉੱਤੇ ਪਾਣੀ ਫੇਰ ਦਿੱਤਾ ਹੈ। 'ਆਪ' ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਅਗਲੇ ਸਾਲ ਮੰਡੀਆਂ ਵਿਚ ਆਉਣ ਵਾਲੀ ਕਣਕ ਲਈ 250 ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਤੁਰੰਤ ਐਲਾਨ ਕਰੇ।

Ad Position 22
No active advertisement
ਪਿਛਲੀ ਖ਼ਬਰ ਭਾਰਤ ਬਨਾਮ ਪਾਕਿਸਤਾਨ- ਸੁੰਦਰ ਨੇ ਪਾਕਿ ਬੱਲੇਬਾਜ਼ ਫਰਹਾਨ ਨੂੰ ਭੇਜਿਆ ਪੈਵੇਲੀਅਨ ਅਗਲੀ ਖ਼ਬਰ ਓਡੀਸ਼ਾ ਦੇ ਮੁੱਖ ਮੰਤਰੀ ਵਲੋਂ ਸੋਨ ਤਗਮਾ ਜੇਤੂ ਹਾਕੀ ਖਿਡਾਰਨਾਂ ਲਈ ਨਕਦ ਇਨਾਮ ਦਾ ਐਲਾਨ
Ad Position 24