03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਏ ਜਾਣ ’ਤੇ ਕਾਂਗਰਸੀ ਵਰਕਰਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ

ਅਜਨਾਲਾ (ਅੰਮ੍ਰਿਤਸਰ), 3 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ...

Ad Position 21
No active advertisement
ਅਜੀਤ ਡੈਸਕ 03-10-2026
ਅਜਨਾਲਾ (ਅੰਮ੍ਰਿਤਸਰ), 3 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਉਪਰੰਤ ਕਾਂਗਰਸ ਹਾਈਕਮਾਂਡ ਵਲੋਂ ਸਾਬਕਾ ਹਾਕੀ ਕਪਤਾਨ ਅਤੇ ਕਾਂਗਰਸੀ ਆਗੂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਅੱਜ ਅਜਨਾਲਾ ਸ਼ਹਿਰ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਾਂਗਰਸ ਹਾਈਕਮਾਂਡ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਲੰਮੇ ਸਮੇਂ ਤੋਂ ਉਡੀਕ ਸੀ ਕਿ ਪੰਜਾਬ ਕਾਂਗਰਸ ਦੀ ਅਗਵਾਈ ਅਜਿਹੇ ਆਗੂ ਨੂੰ ਸੌਂਪੀ ਜਾਵੇ, ਜਿਸ ਦੀ ਸਾਫ਼-ਸੁਥਰੀ ਛਵੀ ਹੋਵੇ ਅਤੇ ਜਿਸ ’ਤੇ ਕਿਸੇ ਤਰ੍ਹਾਂ ਦੀ ਉਂਗਲ ਨਾ ਉੱਠਦੀ ਹੋਵੇ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਇਕ ਤਜ਼ਰਬੇਕਾਰ, ਸੂਝਵਾਨ, ਮਿਹਨਤੀ ਅਤੇ ਵਧੀਆ ਬੁਲਾਰੇ ਹਨ। ਉਨ੍ਹਾਂ ਨੂੰ ਹਾਕੀ ਖੇਡ ਦੇ ਮੈਦਾਨ ਵਿਚ ਕਪਤਾਨੀ ਕਰਨ ਦਾ ਵੀ ਲੰਮਾ ਤਜ਼ਰਬਾ ਹੈ ਅਤੇ ਕਪਤਾਨ ਵਜੋਂ ਦਬਾਅ ਦੀ ਸਥਿਤੀ ਵਿਚ ਟੀਮ ਨੂੰ ਅੱਗੇ ਲੈ ਕੇ ਜਾਣ ਦੀ ਸਮਰੱਥਾ ਉਨ੍ਹਾਂ ਕੋਲ ਰਹੀ ਹੈ। ਹੁਣ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੀ ਸੰਗਠਨਾਤਮਕ ਅਗਵਾਈ ਦੀ ਜ਼ਿੰਮੇਵਾਰੀ ਮਿਲੀ ਹੈ ਅਤੇ ਉਮੀਦ ਹੈ ਕਿ ਉਹ ਪਾਰਟੀ ਦੀ ਸਮੁੱਚੀ ਟੀਮ ਨੂੰ ਇਕਜੁੱਟ ਕਰਕੇ ਅੱਗੇ ਲੈ ਕੇ ਜਾਣਗੇ।
ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਪਾਰਟੀ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਕੰਪੇਨ ਇੰਚਾਰਜ ਅਤੇ ਸਚਿਨ ਪਾਇਲਟ ਨੂੰ ਪੰਜਾਬ ਦਾ ਇੰਚਾਰਜ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪਾਰਟੀ ਕੋਲ ਪੰਜਾਬ ਵਿਚ ਇਕ ਟੀਮ ਵਜੋਂ ਕੰਮ ਕਰਨ ਲਈ ਲੋੜੀਂਦਾ ਤਜ਼ਰਬਾ ਅਤੇ ਲੀਡਰਸ਼ਿਪ ਮੌਜੂਦ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਆਪਣੀਆਂ ਪਿਛਲੀਆਂ ਕਮੀਆਂ ਨੂੰ ਦੂਰ ਕਰਕੇ ਸੰਗਠਨ ਨੂੰ ਮਜ਼ਬੂਤ ਕਰੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੀ ਨਵੀਂ ਟੀਮ ਪੂਰੇ ਜੋਸ਼ ਨਾਲ ਲੋਕਾਂ ਵਿਚ ਜਾਵੇਗੀ ਅਤੇ ਪਾਰਟੀ ਦੇ ਆਗੂ ਤੇ ਵਰਕਰ ਇਕਜੁੱਟ ਹੋ ਕੇ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਜ਼ਿਲ੍ਹੇ ਨਾਲ ਸੰਬੰਧਿਤ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਤੀਜੇ ਜਥੇ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱ... ਅਗਲੀ ਖ਼ਬਰ ਰਾਜਾ ਵੜਿੰਗ ਨੇ ਪੰਜ ਸਾਲ ਤੱਕ ਬਾਖ਼ੂਬੀ ਸੰਭਾਲੀਆਂ ਜ਼ਿੰਮੇਵਾਰੀਆਂ- ਪਰਗਟ ਸਿੰਘ
Ad Position 24