03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਲਈ ਜਥੇਦਾਰ ਝੀਂਡਾ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪਿਆ ਮੰਗ ਪੱਤਰ

ਕਰਨਾਲ, 3 ਅਕਤੂਬਰ (ਗੁਰਮੀਤ ਸਿੰਘ ਸੱਗੂ) - ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਮੰਗ ਨੂੰ ਲੈ ਕੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਸ੍ਰੀ ਅਕਾਲ...

Ad Position 21
No active advertisement
ਅਜੀਤ ਡੈਸਕ 03-10-2026

ਕਰਨਾਲ, 3 ਅਕਤੂਬਰ (ਗੁਰਮੀਤ ਸਿੰਘ ਸੱਗੂ) - ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਮੰਗ ਨੂੰ ਲੈ ਕੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮੰਗ ਪੱਤਰ ਸੌਂਪਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖਾਂ ਦੀ ਸਰਵਉੱਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਦੇ ਨਾਮ ਵੀ ਇਸ ਸੰਬੰਧੀ ਮੰਗ ਪੱਤਰ ਦਿੱਤਾ। ਇਸ ਮੌਕੇ ਉਨ੍ਹਾਂ ਦੇ ਨਾਲ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰ ਇੰਦਰਜੀਤ ਸਿੰਘ, ਹਰਮਨਪ੍ਰੀਤ ਸਿੰਘ, ਸੁਖਜਿੰਦਰ ਸਿੰਘ ਮਸਾਣਾ, ਜਸਪਾਲ ਸਿੰਘ, ਪੀ.ਏ. ਸ਼ਮਸ਼ੇਰ ਸਿੰਘ, ਅਰਸ਼ਪ੍ਰੀਤ ਸਿੰਘ ਅਤੇ ਗੁਰਵੰਤ ਸਿੰਘ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਲੱਦਾਖ ਦੇ ਉਪ ਰਾਜਪਾਲ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ ਦੇ ਨਾਮ ਵੀ ਮੰਗ ਪੱਤਰ ਸੌਂਪ ਚੁੱਕੇ ਹਨ। ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਸਮੇਂ ਦੀ ਮੰਗ ਹੈ ਕਿ ਦੇਸ਼ ਭਰ ਵਿਚ ਸਥਿਤ ਸਾਰੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਲਈ ਆਲ ਇੰਡੀਆ ਗੁਰਦੁਆਰਾ ਐਕਟ ਬਣਾਇਆ ਜਾਵੇ। ਇਸ ਨਾਲ ਸਾਰੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਹੋਰ ਵੀ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਗੁਰਦੁਆਰਾ ਸਾਹਿਬਾਨ ਦੇ ਬਿਹਤਰ ਪ੍ਰਬੰਧ ਲਈ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣਾ ਜ਼ਰੂਰੀ ਹੈ। 

Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਦੇ ਵੀ ਨਫ਼ਰਤ ਅਤੇ ਤਾਨਾਸ਼ਾਹੀ ਦੀ ਰਾਜਨੀਤੀ ਨੂੰ ਸਵੀਕਾਰ ਨਹੀਂ ਕਰੇਗਾ - ਪਰਗਟ ਸਿੰਘ ਅਗਲੀ ਖ਼ਬਰ ਲੋਕਾਂ ਦੇ ਭਰੋਸੇ ਅਤੇ ਵਰਕਰਾਂ ਦੀ ਏਕਤਾ ਨਾਲ, ਅਸੀਂ ਪੰਜਾਬ ਵਿਚ ਦੁਬਾਰਾ ਕਾਂਗਰਸ ਦੀ ਸਰਕਾਰ ਬਣਾਵਾਂਗੇ - ਸਚਿਨ ਪਾਇਲਟ
Ad Position 24