03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕੇਂਦਰ ਵਲੋਂ ਕਣਕ ਦੇ ਭਾਅ 'ਚ ਕੀਤਾ ਗਿਆ 25 ਰੁਪਏ ਦਾ ਨਿਗੁਣਾ ਵਾਧਾ ਕਿਸਾਨਾਂ ਨੇ ਕੀਤਾ ਰੱਦ

ਹਰਿਆਣਾ, 3 ਅਕਤੂਬਰ (ਹਰਮੇਲ ਸਿੰਘ ਖੱਖ)- ਕੇਂਦਰ ਸਰਕਾਰ ਵਲੋਂ ਬੀਤੇ ਦਿਨ 2027...

Ad Position 21
No active advertisement
ਅਜੀਤ ਡੈਸਕ 03-10-2026

ਹਰਿਆਣਾ, 3 ਅਕਤੂਬਰ (ਹਰਮੇਲ ਸਿੰਘ ਖੱਖ)- ਕੇਂਦਰ ਸਰਕਾਰ ਵਲੋਂ ਬੀਤੇ ਦਿਨ 2027 ਦੇ ਫਸਲੀ ਸੀਜ਼ਨ ਲਈ ਕਣਕ ਸਮੇਤ 6 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਵਾਧੇ ਦਾ ਐਲਾਨ ਕੀਤਾ ਗਿਆ, ਜਿਸ ਤਹਿਤ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਵਿਚ 25 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਹੈ ਅਤੇ ਇਸ ਨਿਗੁਣੇ ਵਾਧੇ ਨੂੰ ਪੰਜਾਬ ਦੇ ਕਿਸਾਨਾਂ ਨੇ ਮੁੱਢੋਂ ਰੱਦ ਕਰ ਦਿੱਤਾ ਹੈ।

ਇਸ ਮੌਕੇ ਪਵਿੱਤਰ ਸਿੰਘ ਧੁੱਗਾ ਜ਼ਿਲ੍ਹਾ ਪ੍ਰਧਾਨ ਤੇ ਸਤਪਾਲ ਸਿੰਘ ਡਡਿਆਣਾ ਸੂਬਾ ਕਮੇਟੀ ਮੈਂਬਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੀਤਾ ਗਿਆ ਇਹ ਵਾਧਾ ਕਣਕ ਦੀ ਫ਼ਸਲ 'ਤੇ ਆਉਣ ਵਾਲੇ ਲਾਗਤ ਖਰਚਿਆਂ ਦੇ ਮੁਕਾਬਲੇ ਬਹੁਤ ਹੀ ਘੱਟ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲ ਦੀ ਫ਼ਸਲ ਤੋਂ ਬਾਅਦ ਡੀਜ਼ਲ ਦਾ ਭਾਅ ਸੱਤ ਵਾਰੀ ਵੱਧ ਚੁੱਕਾ ਹੈ।

ਖਾਦਾਂ, ਦਵਾਈਆਂ ਅਤੇ ਮਸ਼ੀਨਰੀ ਦੇ ਭਾਅ ਵੱਧ ਚੁੱਕੇ ਹਨ, ਉਸ ਦੇ ਮੁਕਾਬਲੇ ਇਹ ਕੀਤਾ ਵਾਧਾ ਨਾ-ਕਾਫੀ ਹੈ। ਉਨ੍ਹਾਂ ਨੇ ਕਿਹਾ ਕਿ ਕਣਕ ਦੇ ਸਮਰਥਨ ਮੁੱਲ 'ਚ 25 ਪੈਸੇ ਪ੍ਰਤੀ ਕਿੱਲੋ ਕੀਤਾ ਵਾਧਾ ਊਠ ਦੇ ਮੂੰਹ ਵਿਚ ਜ਼ੀਰਾ ਦੇਣ ਬਰਾਬਰ ਹੈ। ਕੇਂਦਰ ਸਰਕਾਰ ਵਲੋਂ ਕਿਸਾਨਾਂ ਨਾਲ਼ ਇਹ ਕੋਝਾ ਮਜ਼ਾਕ ਕੀਤਾ ਗਿਆ ਹੈ। ਪਵਿੱਤਰ ਸਿੰਘ ਤੇ ਸਤਪਾਲ ਸਿੰਘ ਨੇ ਕਿਹਾ ਕਿ ਕੇਂਦਰ ਵਲੋਂ ਅੱਜ ਕਰੀਬ 6 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤਾ ਗਿਆ ਵਾਧਾ ਕਿਸਾਨਾਂ ਲਈ ਨਿਰਾਸ਼ਾ ਭਰਿਆ ਹੈ। ਕਿਸਾਨਾਂ ਨੂੰ ਉਮੀਦ ਸੀ ਕਿ ਕੇਂਦਰੀ ਗ੍ਰਹਿ ਮੰਤਰੀ ਆਪਣੀ ਪੰਜਾਬ ਫੇਰੀ ਦੌਰਾਨ ਖੇਤੀ ਸੰਬੰਧੀ ਤੇ ਹੋਰ ਵੱਡੇ ਐਲਾਨ ਕਰਨਗੇ ਪਰ ਅਜਿਹਾ ਨਹੀਂ ਹੋਇਆ। ਸਗੋਂ ਇਸ ਦੇ ਉਲਟ ਕਣਕ ਦਾ ਸਹੀ ਮੁੱਲ ਵੀ ਨਹੀਂ ਵਧਾਇਆ ਗਿਆ।

Ad Position 22
No active advertisement
ਪਿਛਲੀ ਖ਼ਬਰ ਲਵਲੀ ਯੂਨੀਵਰਸਿਟੀ ਵਿਚ ਹੋਈ ਹਿੰਸਾ ਵਿਚ ਹੁਣ ਤੱਕ 11 ਲੋਕਾਂ ਗ੍ਰਿਫ਼ਤਾਰ ਅਗਲੀ ਖ਼ਬਰ ਪੰਜਾਬ ਯੂਥ ਕਾਂਗਰਸ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਵਲੋਂ ਸਚਿਨ ਪਾਇਲਟ ਅਤੇ ਪਰਗਟ ਸਿੰਘ ਨਾਲ ਮੁਲਾਕਾਤ
Ad Position 24