03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਏਸ਼ੀਆਈ ਖੇਡਾਂ 2026: ਭਾਰਤੀ ਪੁਰਸ਼ ਹਾਕੀ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਸੋਨ ਤਗਮਾ

ਨਾਗੋਯਾ (ਜਾਪਾਨ): ਏਸ਼ੀਆਈ ਖੇਡਾਂ 2026 ਦੇ ਪੁਰਸ਼ ਹਾਕੀ ਮੁਕਾਬਲੇ ਦੇ ਫਾਈਨਲ ਵਿਚ...

Ad Position 21
No active advertisement
ਅਜੀਤ ਡੈਸਕ 03-10-2026

ਨਾਗੋਯਾ (ਜਾਪਾਨ): ਏਸ਼ੀਆਈ ਖੇਡਾਂ 2026 ਦੇ ਪੁਰਸ਼ ਹਾਕੀ ਮੁਕਾਬਲੇ ਦੇ ਫਾਈਨਲ ਵਿਚ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਸੋਨ ਤਗਮਾ ਆਪਣੇ ਨਾਮ ਕਰ ਲਿਆ। ਇਸ ਜਿੱਤ ਦੇ ਨਾਲ ਭਾਰਤ ਨੇ ਏਸ਼ੀਆਈ ਖੇਡਾਂ ਵਿਚ ਆਪਣਾ ਖਿਤਾਬ ਬਰਕਰਾਰ ਰੱਖਿਆ ਅਤੇ ਲਾਸ ਏਂਜਲਸ ਓਲੰਪਿਕ 2028 ਲਈ ਸਿੱਧੀ ਕੁਆਲੀਫਿਕੇਸ਼ਨ ਵੀ ਹਾਸਲ ਕਰ ਲਈ।

ਮੈਚ ਦੀ ਸ਼ੁਰੂਆਤ ਤੋਂ ਹੀ ਭਾਰਤ ਨੇ ਹਮਲਾਵਰ ਰੁਖ ਅਪਣਾਇਆ। 11ਵੇਂ ਮਿੰਟ ਵਿਚ ਕਪਤਾਨ ਹਰਮਨਪ੍ਰੀਤ ਸਿੰਘ ਨੇ ਪੈਨਲਟੀ ਕਾਰਨਰ ਨੂੰ ਗੋਲ ਵਿਚ ਬਦਲਦਿਆਂ ਭਾਰਤ ਨੂੰ 1-0 ਦੀ ਬੜ੍ਹਤ ਦਿਵਾਈ। ਹਾਲਾਂਕਿ, ਪਹਿਲੇ ਕੁਆਰਟਰ ਦੇ ਆਖਰੀ ਪਲਾਂ ਵਿਚ ਮਲੇਸ਼ੀਆ ਦੇ ਸ਼ੈਲੋ ਸਿਲਵੇਰੀਅਸ ਨੇ ਗੋਲ ਕਰਕੇ ਸਕੋਰ 1-1 ਨਾਲ ਬਰਾਬਰ ਕਰ ਦਿੱਤਾ।

ਦੂਜੇ ਕੁਆਰਟਰ ਵਿਚ ਜੁਗਰਾਜ ਸਿੰਘ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਦਿਆਂ ਭਾਰਤ ਨੂੰ ਮੁੜ 2-1 ਨਾਲ ਅੱਗੇ ਕਰ ਦਿੱਤਾ। ਤੀਜੇ ਕੁਆਰਟਰ ਵਿਚ ਹਾਰਦਿਕ ਸਿੰਘ ਨੇ ਗੋਲ ਕਰਕੇ ਭਾਰਤ ਦੀ ਬੜ੍ਹਤ 3-1 ਕਰ ਦਿੱਤੀ।

ਆਖਰੀ ਕੁਆਰਟਰ ਵਿਚ ਭਾਰਤ ਨੇ ਆਪਣਾ ਦਬਦਬਾ ਹੋਰ ਮਜ਼ਬੂਤ ਕੀਤਾ। ਸ਼ਿਲਾਨੰਦ ਲਾਕੜਾ ਅਤੇ ਹਰਮਨਪ੍ਰੀਤ ਸਿੰਘ ਨੇ ਇੱਕ-ਇੱਕ ਗੋਲ ਕਰਕੇ ਭਾਰਤ ਦੀ ਜਿੱਤ ਦਾ ਫਰਕ 5-1 ਕਰ ਦਿੱਤਾ। ਇਸ ਤਰ੍ਹਾਂ ਭਾਰਤ ਨੇ ਮਲੇਸ਼ੀਆ ਨੂੰ ਵੱਡੇ ਫਰਕ ਨਾਲ ਹਰਾ ਕੇ ਸੋਨ ਤਗਮਾ ਜਿੱਤ ਲਿਆ। ਇਸ ਤੋਂ ਪਹਿਲਾਂ ਭਾਰਤ ਨੇ ਸੈਮੀਫਾਈਨਲ ਵਿਚ ਪਾਕਿਸਤਾਨ ਨੂੰ 4-3 ਨਾਲ ਮਾਤ ਦੇ ਕੇ ਫਾਈਨਲ ਵਿਚ ਆਪਣੀ ਜਗ੍ਹਾਂ ਪੱਕੀ ਕੀਤੀ ਸੀ।

 

 

Ad Position 22
No active advertisement
ਪਿਛਲੀ ਖ਼ਬਰ ਭਾਰਤ ਮਾਲਾ ਐਕਸਪ੍ਰੈਸ ਲਈ ਜ਼ਮੀਨ ਦਾ ਕਬਜ਼ਾ ਲੈਣ ਆਏ ਅਧਿਕਾਰੀ ਬੇਰੰਗ ਪਰਤੇ ਅਗਲੀ ਖ਼ਬਰ ਨਸ਼ੇ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਤੱਕ ਅਸੀਂ ਨਾ ਰੁਕਾਂਗੇ, ਨਾ ਝੁਕਾਂਗੇ- ਮੁੱਖ ਮੰਤਰੀ ਮਾਨ
Ad Position 24