03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਪਿੰਡ ਘਣੀਏ ਕੇ ਬਾਂਗਰ ਵਿਖੇ ਕੀਤੀ ਗਈ ਲੋਕ ਮਿਲਣੀ

ਫ਼ਤਹਿਗੜ੍ਹ ਚੂੜੀਆਂ, 3 ਅਕਤੂਬਰ- ਅੱਜ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਘਣੀਏ ਕੇ...

Ad Position 21
No active advertisement
ਅਜੀਤ ਡੈਸਕ 03-10-2026

ਫ਼ਤਹਿਗੜ੍ਹ ਚੂੜੀਆਂ, 3 ਅਕਤੂਬਰ- ਅੱਜ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਘਣੀਏ ਕੇ ਬਾਂਗਰ ਵਿਖੇ ਵਿਸ਼ਾਲ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਮਾਝੇ ਦੇ ਲੋਕਾਂ ਦਾ ਪਿਆਰ ਅਤੇ ਉਤਸ਼ਾਹ ਦੇਖਣ ਵਾਲਾ ਸੀ... ਰਵਾਇਤੀ ਪਾਰਟੀਆਂ ਨੇ ਸਿਰਫ਼ "ਮੈਂ ਤੇ ਮੇਰਾ ਪਰਿਵਾਰ" ਕਰਕੇ ਪੰਜਾਬ ਨੂੰ ਲੁੱਟਿਆ, ਪਰ ਅਸੀਂ ਇਮਾਨਦਾਰੀ ਨਾਲ ਪਹਿਰਾ ਦਿੰਦਿਆਂ 90% ਘਰਾਂ ਦੀ ਮੁਫ਼ਤ ਬਿਜਲੀ, 10 ਲੱਖ ਤੱਕ ਦਾ ਮੁਫ਼ਤ ਇਲਾਜ, ਖੇਤਾਂ ਤੱਕ ਨਹਿਰੀ ਪਾਣੀ ਅਤੇ ਮਾਵਾਂ-ਭੈਣਾਂ ਦੇ ਖਾਤਿਆਂ 'ਚ ਸਿੱਧੀ ਵਿੱਤੀ ਸਹਾਇਤਾ ਪਹੁੰਚਾਈ ਹੈ। ਇਸੇ ਨੀਤੀ ਸਦਕਾ ਅੱਜ ਸਿੱਖਿਆ 'ਚ ਪੰਜਾਬ ਪੂਰੇ ਦੇਸ਼ 'ਚੋਂ ਪਹਿਲੇ ਨੰਬਰ 'ਤੇ ਆਇਆ ਹੈ...

ਰੈਲੀ 'ਚ ਹੋਏ ਜਨਤਕ ਸਰਵੇਖਣ ਦੌਰਾਨ ਲੋਕਾਂ ਦੇ ਖੜ੍ਹੇ ਹੱਥਾਂ ਨੇ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦਾ ਭਰੋਸਾ ਸਾਡੇ ਨਾਲ ਹੈ ਅਤੇ 2027 'ਚ ਵੀ ਪੰਜਾਬ ਵਿਕਾਸ ਦੀ ਹੀ ਚੋਣ ਕਰੇਗਾ।  
 



 

Ad Position 22
No active advertisement
ਪਿਛਲੀ ਖ਼ਬਰ ਕਣਕ ਦੇ ਭਾਅ ’ਚ 25 ਰੁਪਏ ਵਾਧਾ, ਕਿਸਾਨਾਂ ਨਾਲ ਮਜ਼ਾਕ- ‘ਆਪ’ ਅਗਲੀ ਖ਼ਬਰ ਭਾਰਤ ਮਾਲਾ ਐਕਸਪ੍ਰੈਸ ਲਈ ਜ਼ਮੀਨ ਦਾ ਕਬਜ਼ਾ ਲੈਣ ਆਏ ਅਧਿਕਾਰੀ ਬੇਰੰਗ ਪਰਤੇ
Ad Position 24