03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕਣਕ ਦੇ ਭਾਅ ’ਚ 25 ਰੁਪਏ ਵਾਧਾ, ਕਿਸਾਨਾਂ ਨਾਲ ਮਜ਼ਾਕ- ‘ਆਪ’

ਦਿੜ੍ਹਬਾ ਮੰਡੀ (ਸੰਗਰੂਰ), 3 ਅਕਤੂਬਰ (ਜਸਵੀਰ ਸਿੰਘ ਔਜਲਾ)- ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ...

Ad Position 21
No active advertisement
ਅਜੀਤ ਡੈਸਕ 03-10-2026

ਦਿੜ੍ਹਬਾ ਮੰਡੀ (ਸੰਗਰੂਰ), 3 ਅਕਤੂਬਰ (ਜਸਵੀਰ ਸਿੰਘ ਔਜਲਾ)- ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ‘ਆਪ’ ਦੇ ਟਰੇਡ ਵਿੰਗ ਪੰਜਾਬ ਕਮੇਟੀ ਮੈਂਬਰ ਰਾਜੇਸ਼ ਗੋਪ, ਦਿੜ੍ਹਬਾ ਚੇਅਰਮੈਨ ਅਜੇ ਬਾਂਸਲ ਸ਼ੈੱਟੀ ਅਤੇ ਟਰੱਕ ਯੂਨੀਅਨ ਪ੍ਰਧਾਨ ਅਜੇ ਸਿੰਗਲਾ ਨੇ ਕਿਸਾਨਾਂ ਨਾਲ ਮਜ਼ਾਕ ਕਰਾਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਖਾਦਾਂ, ਬੀਜਾਂ, ਡੀਜ਼ਲ, ਦਵਾਈਆਂ ਅਤੇ ਮਜ਼ਦੂਰੀ ਦੇ ਵਧਦੇ ਖਰਚਿਆਂ ਕਾਰਨ ਕਿਸਾਨਾਂ ’ਤੇ ਆਰਥਿਕ ਬੋਝ ਵਧ ਰਿਹਾ ਹੈ। ਆਗੂਆਂ ਨੇ ਕੇਂਦਰ ਸਰਕਾਰ ਤੋਂ ਅਗਲੇ ਸਾਲ ਦੀ ਕਣਕ ’ਤੇ 250 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ ਕੀਤੀ।

Ad Position 22
No active advertisement
ਪਿਛਲੀ ਖ਼ਬਰ ‘‘ਕਿਸਾਨਾਂ ਨੂੰ ਮੰਡੀਆਂ ’ਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ’’ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਪਿੰਡ ਘਣੀਏ ਕੇ ਬਾਂਗਰ ਵਿਖੇ ਕੀਤੀ ਗਈ ਲੋਕ ਮਿਲਣੀ
Ad Position 24