03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਅੰਮ੍ਰਿਤਸਰ ਵਿਚ ਇਨਫਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਅੰਮ੍ਰਿਤਸਰ, 3 ਅਕਤੂਬਰ- ਅੰਮ੍ਰਿਤਸਰ ਵਿਚ ਸ਼ਨੀਵਾਰ ਸ਼ਾਮ ਇਨਫਲੂਐਂਸਰ ਮੈਡ...

Ad Position 21
No active advertisement
ਅਜੀਤ ਡੈਸਕ 03-10-2026

ਅੰਮ੍ਰਿਤਸਰ, 3 ਅਕਤੂਬਰ- ਅੰਮ੍ਰਿਤਸਰ ਵਿਚ ਸ਼ਨੀਵਾਰ ਸ਼ਾਮ ਇਨਫਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਲਗਭਗ ਸ਼ਾਮ 6 ਵਜੇ ਲੋਹਾਰਕਾ ਰੋਡ 'ਤੇ ਵਾਪਰੀ, ਜਿੱਥੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਉਸ 'ਤੇ ਕਥਿਤ ਤੌਰ 'ਤੇ ਚਾਰ ਗੋਲੀਆਂ ਚਲਾਈਆਂ।

ਗੰਭੀਰ ਰੂਪ ਵਿਚ ਜ਼ਖ਼ਮੀ ਮੈਡ ਸੰਧੂ ਨੂੰ ਇਲਾਜ ਲਈ ਇਕ ਨਿੱਜੀ ਹਸਪਤਾਲ ਲਿਜਾਇਆ ਜਾ ਰਿਹਾ ਸੀ, ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਘਟਨਾ ਨਾਲ ਸਬੰਧਤ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਉਹ ਸੜਕ 'ਤੇ ਜ਼ਖ਼ਮੀ ਹਾਲਤ ਵਿੱਚ ਪਈ ਦਿਖਾਈ ਦੇ ਰਹੀ ਹੈ, ਜਦਕਿ ਉਸ ਦੇ ਸਾਥੀ ਉਸ ਨੂੰ ਉਠਾ ਕੇ ਲਿਜਾਂਦੇ ਨਜ਼ਰ ਆ ਰਹੇ ਹਨ।

ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਗੋਲੀਆਂ ਦੇ ਖੋਲ ਵੀ ਮਿਲੇ ਹਨ। ਮੌਕੇ 'ਤੇ ਪਹੁੰਚੇ ਡੀ.ਸੀ.ਪੀ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਦੋ ਖੋਲ ਬਰਾਮਦ ਕੀਤੇ ਹਨ ਅਤੇ ਮਾਮਲੇ ਦੀ ਜਾਂਚ ਲਈ ਇਕ ਟੀਮ ਗਠਿਤ ਕੀਤੀ ਗਈ ਹੈ।

ਘਟਨਾ ਤੋਂ ਕੁਝ ਸਮਾਂ ਪਹਿਲਾਂ, ਸ਼ਨੀਵਾਰ ਸ਼ਾਮ ਕਰੀਬ 5 ਵਜੇ, ਮੈਡ ਸੰਧੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਆਖਰੀ ਰੀਲ ਸਾਂਝੀ ਕੀਤੀ ਸੀ। ਇਸ ਰੀਲ ਵਿਚ ਉਹ ਇਕ ਗੀਤ ਗਾਉਂਦੀ ਨਜ਼ਰ ਆਈ, ਜਿਸ ਵਿਚ ਵਿਆਹ ਲਈ 'ਚੰਗੇ ਮੁੰਡੇ' ਦੀ ਇੱਛਾ ਅਤੇ 'ਬੁਰੇ ਮੁੰਡਿਆਂ' ਬਾਰੇ ਗੱਲ ਕੀਤੀ ਗਈ ਸੀ।

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਵਲੋਂ ਸੁਨਿਆਰੇ ’ਤੇ ਪੈਟਰੋਲ ਛਿੜਕ ਕੇ ਅੱਗ ਲਾਉਣ ਦੀ ਕਥਿਤ ਕੋਸ਼ਿਸ਼ ਅਗਲੀ ਖ਼ਬਰ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ 'ਤੇ ਗੋਲੀਆਂ ਚੱਲੀਆਂ
Ad Position 24