ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਲਾਡੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਮੰਨੇਵਾਲ ਵਿਚ ਅੱਜ ਰਾਤ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਹਥਿਆਰਬੰਦ ਨੌਜਵਾਨਾਂ ਵਲੋਂ ਸਾਬਕਾ ਸਰਪੰਚ ਨਵਜੀਤ ਸਿੰਘ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਪਿੰਡ ਨੇੜੇ ਆਪਣੀ ਕਾਰ ਵਿਚ ਜਾ ਰਿਹਾ ਸੀ ਕਿ ਉੱਥੇ ਉਸਨੂੰ ਦੋ ਮੋਟਰਸਾਈਕਲ ਸਵਾਰਾਂ ਨੇ ਰੋਕ ਲਿਆ ਤੇ ਗੋਲੀਆਂ ਚਲਾਣੀਆਂ ਸ਼ੁਰੂ ਕਰ ਦਿੱਤੀਆਂ।
ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਅੱਜ ਦੇਰ ਰਾਤ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।