03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਹਵਾਈ ਸੈਨਾ ਦੇ ਲੜਾਕੂ ਜਹਾਜ਼ਾਂ ਦੀ ਗਿਣਤੀ ਵਧਾਉਣ ਦੀ ਲੋੜ- ਏਅਰ ਚੀਫ਼ ਮਾਰਸ਼ਲ

ਨਵੀਂ ਦਿੱਲੀ, 3 ਅਕਤੂਬਰ (ਪੀ.ਟੀ.ਆਈ.)- ਏਅਰ ਚੀਫ਼ ਸਟਾਫ, ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ ਨੇ...

Ad Position 21
No active advertisement
ਅਜੀਤ ਡੈਸਕ 03-10-2026

ਨਵੀਂ ਦਿੱਲੀ, 3 ਅਕਤੂਬਰ (ਪੀ.ਟੀ.ਆਈ.)- ਏਅਰ ਚੀਫ਼ ਸਟਾਫ, ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ ਨੇ ਕਿਹਾ ਕਿ ਤੇਜਸ ਲੜਾਕੂ ਜਹਾਜ਼ਾਂ ਨੂੰ ਸ਼ਾਮਿਲ ਕਰਨ ਵਿਚ ਬਹੁਤ ਜ਼ਿਆਦਾ ਦੇਰੀ ਭਾਰਤੀ ਹਵਾਈ ਸੈਨਾ ਲਈ ਨੁਕਸਾਨਦੇਹ ਸਾਬਤ ਹੋ ਰਹੀ ਹੈ। ਅਜਿਹੇ ਸਮੇਂ ਜਦੋਂ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਲਈ ਹਵਾਈ ਤਾਕਤ ਬਹੁਤ ਮਹੱਤਵਪੂਰਨ ਹੁੰਦੀ ਜਾ ਰਹੀ ਹੈ, ਹਵਾਈ ਸੈਨਾ ਦੇ ਲੜਾਕੂ ਜਹਾਜ਼ਾਂ ਦੇ ਸਕੁਐਡਰਨਾਂ ਦੀ ਗਿਣਤੀ ਘੱਟ ਰਹੀ ਹੈ।

ਹਵਾਈ ਸੈਨਾ ਦਿਵਸ ਤੋਂ ਪਹਿਲਾਂ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਹਵਾਈ ਸੈਨਾ ਮੁਖੀ ਨੇ ਇਹ ਵੀ ਕਿਹਾ ਕਿ ਸੈਨਾ ਨੂੰ ਅਗਲੇ ਕੁਝ ਸਾਲਾਂ ਲਈ ਹਰ ਸਾਲ ਘੱਟੋ-ਘੱਟ 36-40 ਲੜਾਕੂ ਜਹਾਜ਼ਾਂ ਦੀ ਲੋੜ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਦੇਸ਼ ’ਚ ਬਣੇ ਤੇਜਸ ਮਾਰਕ-1ਏ ਜਹਾਜ਼ਾਂ ਤੇ ‘ਮਲਟੀ-ਰੋਲ ਫਾਈਟਰ ਏਅਰਕ੍ਰਾਫਟ’  ਪ੍ਰੋਗਰਾਮ ਤਹਿਤ ਖ਼ਰੀਦੇ ਜਾਣ ਵਾਲੇ ਰਾਫੇਲ ਲੜਾਕੂ ਜਹਾਜ਼ਾਂ ਦੇ ਸ਼ਾਮਲ ਹੋਣ ਨਾਲ ਸਥਿਤੀ ’ਚ ਸੁਧਾਰ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ‘ਆਪ’ ਦੀ ਆਗੂ ਪ੍ਰਿਅੰਕਾ ਕੱਕੜ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਦੁਬਈ ਦੇ ਕ੍ਰਾਊਨ ਪ੍ਰਿੰਸ ਨੇ ਪਾਇਲਟ ਸਮਿਤ ਮੱਛਾਰ ਨਾਲ ਕੀਤੀ ਮੁਲਾਕਾਤ
Ad Position 24