03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਉੱਚ ਸਿੱਖਿਆ ਸਕੱਤਰ ਵਲੋਂ ਨਵੇਂ ਐਨ.ਟੀ.ਏ. ਦਫ਼ਤਰ ’ਚ ਬੁਨਿਆਦੀ ਢਾਂਚੇ, ਪ੍ਰਸ਼ਾਸਨਿਕ ਵਿਵਸਥਾ ਦੀ ਸਮੀਖਿਆ

ਨਵੀਂ ਦਿੱਲੀ, 3 ਅਕਤੂਬਰ (ਪੀ.ਟੀ.ਆਈ.)-ਸਿੱਖਿਆ ਮੰਤਰਾਲੇ ਨੇ ਕਿਹਾ ਕਿ ਉੱਚ ਸਿੱਖਿਆ ਸਕੱਤਰ ਦੀਪਤੀ ਗੌਰ ਮੁਖਰਜੀ ਨੇ ਸਨਿਚਰਵਾਰ ਨੂੰ ਐਨ.ਟੀ.ਏ. ਦੇ ਨਵੇਂ ਦਫ਼ਤਰ ਵਿਚ ਬੁਨਿਆਦੀ ਢਾਂਚੇ ਅਤੇ ਪ੍ਰਸ਼ਾਸਨਿਕ ਵਿਵਸਥਾ ਦੀ ਸਮੀਖਿਆ ਕੀਤੀ। ਨੈਸ਼ਨਲ ਟੈਸਟਿੰਗ ...

Ad Position 21
No active advertisement
ਅਜੀਤ ਡੈਸਕ 04-10-2026

ਨਵੀਂ ਦਿੱਲੀ, 3 ਅਕਤੂਬਰ (ਪੀ.ਟੀ.ਆਈ.)-ਸਿੱਖਿਆ ਮੰਤਰਾਲੇ ਨੇ ਕਿਹਾ ਕਿ ਉੱਚ ਸਿੱਖਿਆ ਸਕੱਤਰ ਦੀਪਤੀ ਗੌਰ ਮੁਖਰਜੀ ਨੇ ਸਨਿਚਰਵਾਰ ਨੂੰ ਐਨ.ਟੀ.ਏ. ਦੇ ਨਵੇਂ ਦਫ਼ਤਰ ਵਿਚ ਬੁਨਿਆਦੀ ਢਾਂਚੇ ਅਤੇ ਪ੍ਰਸ਼ਾਸਨਿਕ ਵਿਵਸਥਾ ਦੀ ਸਮੀਖਿਆ ਕੀਤੀ। ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਇਸ ਸਾਲ ਦੇ ਸ਼ੁਰੂ ਵਿਚ ਨੀਟ-ਯੂ.ਜੀ. ਪੇਪਰ ਲੀਕ ਅਤੇ ਪ੍ਰਸ਼ਾਸਨਿਕ ਖਾਮੀਆਂ ਨੂੰ ਲੈ ਕੇ ਪੈਦਾ ਹੋਏ ਵੱਡੇ ਵਿਵਾਦ ਤੋਂ ਬਾਅਦ ਹਾਲ ਹੀ ਵਿਚ ਆਪਣਾ ਕੰਮਕਾਜ ਨਵੇਂ ਦਫ਼ਤਰ ਵਿਚ ਤਬਦੀਲ ਕਰ ਚੁੱਕੀ ਹੈ ਅਤੇ ਹੁਣ ‘ਗੁਪਤ ਖੇਤਰਾਂ’ ਵਿਚ ਪੂਰੀ ਤਰ੍ਹਾਂ ਸੁਰੱਖਿਅਤ ਪ੍ਰਬੰਧ ਯਕੀਨੀ ਬਣਾਉਣ ਲਈ ਸੀ.ਆਈ.ਐਸ.ਐਫ. ਵਲੋਂ ਸੁਰੱਖਿਆ ਦਿੱਤੀ ਜਾ ਰਹੀ ਹੈ। ਪੇਪਰ ਲੀਕ ਨੇ ਦੇਸ਼ ਭਰ ਵਿਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਨੂੰ ਜਨਮ ਦਿੱਤਾ ਸੀ ਅਤੇ ਤਤਕਾਲੀ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦਾ ਕਾਰਨ ਬਣਿਆ ਸੀ। 
ਸਿੱਖਿਆ ਮੰਤਰਾਲੇ ਦੇ ਉੱਚ ਸਿੱਖਿਆ ਵਿਭਾਗ ਦੀ ਸਕੱਤਰ, ਸ਼੍ਰੀਮਤੀ ਦੀਪਤੀ ਗੌਰ ਮੁਖਰਜੀ ਨੇ ਨਵੇਂ ਐਨ.ਟੀ.ਏ. ਦਫ਼ਤਰ ਦਾ ਦੌਰਾ ਕੀਤਾ। ਦੌਰੇ ਦੌਰਾਨ, ਉਨ੍ਹਾਂ ਨੇ ਐਨ.ਟੀ.ਏ. ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ, ਕਾਰਜਕਾਰੀ ਸਹੂਲਤਾਂ ਦਾ ਨਿਰੀਖਣ ਕੀਤਾ ਅਤੇ ਆਉਣ ਵਾਲੀਆਂ ਪ੍ਰੀਖਿਆਵਾਂ ਦੇ ਨਿਰਵਿਘਨ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਨਵੇਂ ਬੁਨਿਆਦੀ ਢਾਂਚੇ ਅਤੇ ਪ੍ਰਸ਼ਾਸਨਿਕ ਵਿਵਸਥਾ ਦੀ ਵਿਆਪਕ ਸਮੀਖਿਆ ਕੀਤੀ। 2017 ਵਿਚ ਸਿੱਖਿਆ ਮੰਤਰਾਲੇ ਦੇ ਅਧੀਨ ਨਿਰਪੱਖ, ਪਾਰਦਰਸ਼ੀ ਅਤੇ ਮਿਆਰੀਕ੍ਰਿਤ ਪ੍ਰੀਖਿਆਵਾਂ ਕਰਵਾਉਣ ਲਈ ਸਥਾਪਿਤ ਕੀਤੀ ਗਈ ਐਨ.ਟੀ.ਏ. ਹੁਣ ਤੱਕ ਓਖਲਾ ਸਥਿਤ ਆਪਣੇ ਦਫ਼ਤਰ ਤੋਂ ਕੰਮ ਕਰ ਰਹੀ ਸੀ।

Ad Position 22
No active advertisement
ਅਗਲੀ ਖ਼ਬਰ ਰੂਸ ਇਸ ਸਾਲ ਲਗਭਗ 70,000 ਭਾਰਤੀ ਹੁਨਰਮੰਦ ਕਾਮਿਆਂ ਨੂੰ ਦੇਵੇਗਾ ਰੁਜ਼ਗਾਰ
Ad Position 24