04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕੇਰਲਮ ਦੇ ਗ੍ਰਹਿ ਮੰਤਰੀ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨਾਲ ਜੁੜੇ ਇਕ ਮਾਮਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ

ਤਿਰੂਵਨੰਤਪੁਰਮ (ਕੇਰਲਮ), 4 ਅਕਤੂਬਰ - ਰਾਜ ਦੇ ਗ੍ਰਹਿ ਮੰਤਰੀ ਰਮੇਸ਼ ਚੇਨੀਥਾਲਾ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨਾਲ ਜੁੜੇ ਇਕ ਮਾਮਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ

Ad Position 21
No active advertisement
ਅਜੀਤ ਡੈਸਕ 04-10-2026

ਤਿਰੂਵਨੰਤਪੁਰਮ (ਕੇਰਲਮ), 4 ਅਕਤੂਬਰ - ਰਾਜ ਦੇ ਗ੍ਰਹਿ ਮੰਤਰੀ ਰਮੇਸ਼ ਚੇਨੀਥਾਲਾ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨਾਲ ਜੁੜੇ ਇਕ ਮਾਮਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ ਹਨ। ਇਹ ਮਾਮਲਾ 2006 ਵਿਚ ਰਾਜ ਦੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਦੇ ਸਕੱਤਰ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਈਆਂ ਕਥਿਤ ਬੇਨਿਯਮੀਆਂ ਨਾਲ ਸੰਬੰiੋਧਤ ਹੈ। ਇਹ ਮਾਮਲਾ ਮਲੇਸ਼ੀਆ ਦੇ ਸਿਵਲ ਇੰਜੀਨੀਅਰ ਲੀ ਸੀ ਬੀਨ ਦੀ ਖੁਦਕੁਸ਼ੀ ਨਾਲ ਜੁੜਿਆ ਹੋਇਆ ਹੈ, ਜੋ 'ਪਾਟੀ-ਬੇਲ' ਕੰਸੋਰਟੀਅਮ ਨਾਲ ਜੁੜੇ ਸਨ; ਇਹ ਕੰਸੋਰਟੀਅਮ 'ਕੇਰਲ ਰਾਜ ਆਵਾਜਾਈ ਪ੍ਰੋਜੈਕਟ' ਤਹਿਤ ਐਮ.ਸੀ. ਰੋਡ ਦੇ ਸੁਧਾਰ ਕਾਰਜਾਂ ਵਿਚ ਸ਼ਾਮਿਲ ਸੀ। ਖ਼ਬਰਾਂ ਅਨੁਸਾਰ, ਉਨ੍ਹਾਂ ਦੇ ਖੁਦਕੁਸ਼ੀ ਨੋਟ ਵਿਚ ਗਿਆਨੇਸ਼ ਕੁਮਾਰ ਦਾ ਜ਼ਿਕਰ ਸੀ। ਇਹ ਜਾਂਚ ਉਨ੍ਹਾਂ ਦੋਸ਼ਾਂ ਤੋਂ ਬਾਅਦ ਸ਼ੁਰੂ ਕੀਤੀ ਜਾ ਰਹੀ ਹੈ ਜਿਨ੍ਹਾਂ ਵਿਚ ਕਿਹਾ ਗਿਆ ਸੀ ਕਿ ਇਸ ਮਾਮਲੇ ਵਿਚ ਬਾਹਰੀ ਦਬਾਅ ਪਾਇਆ ਗਿਆ ਸੀ ਅਤੇ ਅਸਲ ਜਾਂਚ ਨੂੰ ਭਟਕਾ ਦਿੱਤਾ ਗਿਆ ਸੀ। ਰਾਜ ਦੇ ਗ੍ਰਹਿ ਮੰਤਰੀ ਰਮੇਸ਼ ਚੇਨੀਥਾਲਾ ਨੇ ਵਿਜੀਲੈਂਸ ਡਾਇਰੈਕਟਰ ਨੂੰ ਸਿੱਧੇ ਤੌਰ 'ਤੇ ਹਦਾਇਤ ਕੀਤੀ ਹੈ ਕਿ ਉਹ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨਾਲ ਜੁੜੇ ਮਾਮਲੇ ਵਿਚ ਬਾਹਰੀ ਦਖ਼ਲਅੰਦਾਜ਼ੀ ਦੇ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਜਾਂਚ ਦੇ ਨਤੀਜਿਆਂ ਦੇ ਆਧਾਰ 'ਤੇ ਢੁਕਵੀਂ ਕਾਰਵਾਈ ਕਰਨ।

Ad Position 22
No active advertisement
ਪਿਛਲੀ ਖ਼ਬਰ ਹਵਾਈ ਫ਼ੌਜ ਮੁਖੀ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ ਵਲੋਂ 'ਸੇਖੋਂ ਇੰਡੀਅਨ ਏਅਰ ਫੋਰਸ ਮੈਰਾਥਨ' ਦਾ ਦੂਜਾ ਸੰਸਕਰਣ ਰਵਾਨਾ ਅਗਲੀ ਖ਼ਬਰ ਸ਼ੱਕੀ ਹਾਲਤ ਚ ਚਾਰ ਮੱਝਾਂ ਦੀ ਮੌਤ
Ad Position 24