ਚੰਡੀਗੜ੍ਹ, 4 ਅਕਤੂਬਰ - ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 256ਵੇਂ ਦਿਨ 592 ਛਾਪੇਮਾਰੀਆਂ ਕੀਤੀਆਂ ਗਈਆਂ ਤੇ 275 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ । ਇਨ੍ਹਾਂ ਵਿਚ 6 ਭਗੌੜੇ ਅਪਰਾਧੀ ਵੀ ਗ੍ਰਿਫਤਾਰ ਕੀਤੇ ਗਏ ਤੇ 16 ਹਥਿਆਰ ਬਰਾਮਦ ਹੋਏ। ਪੰਜਾਬ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਮੁਹਿੰਮ ਦੌਰਾਨ ਹੁਣ ਤੱਕ ਕੁੱਲ 75,810 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਪੰਜਾਬ ਪੁਲਿਸ ਵਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਏ.ਜੀ.ਟੀ.ਐੱਫ. ਪੰਜਾਬ ਦੇ ਨਾਲ ਤਾਲਮੇਲ ਕਰਕੇ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ ਪੁਲਿਸ ਲਗਾਤਾਰ ਅਤੇ ਰਣਨੀਤਿਕ ਕਾਰਵਾਈ ਰਾਹੀਂ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਤਾਜ਼ਾ ਖ਼ਬਰਾਂ
Free
ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 256ਵੇਂ ਦਿਨ 592 ਛਾਪੇਮਾਰੀਆਂ, 275 ਗ੍ਰਿਫਤਾਰ
ਚੰਡੀਗੜ੍ਹ, 4 ਅਕਤੂਬਰ - ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 256ਵੇਂ ਦਿਨ 592 ਛਾਪੇਮਾਰੀਆਂ ਕੀਤੀਆਂ ਗਈਆਂ ਤੇ 275 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ । ਇਨ੍ਹਾਂ ਵਿਚ 6 ਭਗੌੜੇ...
ਅਜੀਤ ਡੈਸਕ
04-10-2026