04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਆਈ.ਜੀ. ਭੁੱਲਰ ਦੀ ਅਗਵਾਈ ਹੇਠ ਪੁਲਿਸ ਨੇ ਚਲਾਇਆ ਆਪ੍ਰੇਸ਼ਨ ਕਾਸੋ

ਜੰਡਿਆਲਾ ਗੁਰੂ (ਅੰਮ੍ਰਿਤਸਰ), 4 ਅਕਤੂਬਰ (ਅੰਮ੍ਰਿਤ ਪਾਲ ਸਿੰਘ/ਪਰਮਿੰਦਰ ਜੋਸਨ) - ਆਈ.ਜੀ. ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਦੀ ਰਹਿਨੁਮਾਈ ਹੇਠ...

Ad Position 21
No active advertisement
ਅਜੀਤ ਡੈਸਕ 04-10-2026

ਜੰਡਿਆਲਾ ਗੁਰੂ (ਅੰਮ੍ਰਿਤਸਰ), 4 ਅਕਤੂਬਰ (ਅੰਮ੍ਰਿਤ ਪਾਲ ਸਿੰਘ/ਪਰਮਿੰਦਰ ਜੋਸਨ) - ਆਈ.ਜੀ. ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਦੀ ਰਹਿਨੁਮਾਈ ਹੇਠ ਅੱਜ ਜੰਡਿਆਲਾ ਗੁਰੂ ਵਿਖੇ ਨਸ਼ਿਆਂ ਵਿਰੁੱਧ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਵਲੋਂ ਵੱਖ-ਵੱਖ ਥਾਵਾਂ ’ਤੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਆਪ੍ਰੇਸ਼ਨ ਦੌਰਾਨ ਭਾਰੀ ਬਰਾਮਦਗੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਇਸ ਮੌਕੇ ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿਚ ਲੋਕਾਂ ਵਲੋਂ ਪੁਲਿਸ ਨੂੰ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹ ਪੁਲਿਸ ਨਾਲ ਸੰਪਰਕ ਕਰੇ, ਉਸ ਦੀ ਨਸ਼ਾ ਛੁਡਾਉਣ ਵਿਚ ਹਰ ਸੰਭਵ ਮਦਦ ਕੀਤੀ ਜਾਵੇਗੀ। ਕਾਸੋ ਆਪ੍ਰੇਸ਼ਨ ਦੌਰਾਨ ਐਸ.ਐਸ.ਪੀ. ਚਾਹਲ, ਡੀ.ਐਸ.ਪੀ. ਬਲਜੀਤ ਸਿੰਘ, ਡੀ.ਐਸ.ਪੀ. ਨਾਗਰਾ, ਐਸ.ਐਚ.ਓ. ਹਰਪਾਲ ਸਿੰਘ ਸਮੇਤ ਵੱਖ-ਵੱਖ ਥਾਣਿਆਂ ਦੀ ਭਾਰੀ ਪੁਲਿਸ ਫੋਰਸ ਮੌਜੂਦ ਰਹੀ।

Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ- ਡੀ.ਐਸ.ਪੀ. ਤਜਿੰਦਰ ਪਾਲ ਸਿੰਘ ਅਗਲੀ ਖ਼ਬਰ ਪਰਿਵਾਰਿਕ ਵਿਵਾਦ ਦੇ ਚਲਦੇ ਕੀਤਾ ਗਿਆ ਸੀ ਸਾਬਕਾ ਸਰਪੰਚ ਦਾ ਕਤਲ, 7 ਲੋਕ ਨਾਮਜ਼ਦ - ਪੁਲਿਸ ਕਮਿਸ਼ਨਰ ਸਵਪਨ ਸ਼ਰਮਾ
Ad Position 24