04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਬੰਦੀ ਸਿੰਘਾ ਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਖੇਮਕਰਨ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ

ਖੇਮਕਰਨ (ਤਰਨ ਤਾਰਨ), 4 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)- ਅਕਾਲੀ ਦਲ ਵਾਰਿਸ ਪੰਜਾਬ ਦੇ ਤੇ ਬੰਦੀ...

Ad Position 21
No active advertisement
ਅਜੀਤ ਡੈਸਕ 04-10-2026

ਖੇਮਕਰਨ (ਤਰਨ ਤਾਰਨ), 4 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)- ਅਕਾਲੀ ਦਲ ਵਾਰਿਸ ਪੰਜਾਬ ਦੇ ਤੇ ਬੰਦੀ ਸਿੰਘਾ ਦੀ ਰਿਹਾਈ ਲਈ ਖੇਮਕਰਨ ਦੇ ਇਤਿਹਾਸਿਕ ਗੁਰਦੁਆਰਾ ਗੁਰੂ ਸਰ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਜਿਸ ਵਿਚ 28 ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ ਤੇ ਉਪਰੰਤ ਬੰਦੀ ਸਿੰਘਾ ਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ। ਵਿਧਾਨ ਸਭਾ ਹਲਕਾ ਖੇਮਕਰਨ ਦੇ ਸੀਨੀਅਰ ਆਗੂਆਂ ਸੁਰਜੀਤ ਸਿੰਘ ਭੂਰਾ ਤੇ ਜਥੇਦਾਰ ਰਵੇਲ ਸਿੰਘ ਭੂਰਾ ਦੇ ਯਤਨਾ ਸਦਕਾ ਕਰਵਾਏ ਗਏ ਇਸ ਅਰਦਾਸ ਸਮਾਗਮ ਵਿਚ ਭਾਈ ਸਾਹਿਬ ਦੇ ਪਿਤਾ ਬਾਪੂ ਤਰਸੇਮ ਸਿੰਘ ਤੇ ਮਾਤਾ ਬਲਵਿੰਦਰ ਕੌਰ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਭਾਈ ਸੁਖਵਿੰਦਰ ਸਿੰਘ ਅਗਵਾਨ, ਇਕਬਾਲ ਸਿੰਘ ਸੰਧੂ ਤੋਂ ਇਲਾਵਾ ਅਨੇਕਾਂ ਆਗੂ ਸ਼ਾਮਲ ਹੋਏ।

ਇਸ ਮੌਕੇ ਤੇ ਬਾਪੂ ਤਰਸੇਮ ਸਿੰਘ ਤੇ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਸੰਗਤਾਂ ਵਿਚ ਬੰਦੀ ਸਿੰਘਾ ਦੀ ਰਿਹਾਈ ਨੂੰ ਲੈ ਕੇ ਬਹੁਤ ਰੋਸ ਹੈ। ਇਕ ਪਾਸੇ ਕਾਤਲਾਂ ਤੇ ਹੋਰ ਸੰਗੀਨ ਕੇਸਾਂ ਚ ਸਜ਼ਾ ਯਾਭਤਾ ਮੁਜ਼ਰਮਾ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ ਪਰ ਦੂਜੇ ਪਾਸੇ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਅਨੇਕਾਂ ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਚੱਲੇ ਆ ਰਹੇ ਬੰਦੀ ਸਿੰਘਾ ਨੂੰ ਰਿਹਾਈ ਨਹੀਂ ਦਿੱਤੀ ਜਾ ਰਹੀ।

 

Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੇ ਸ਼ੱਕ ਕਾਰਨ ਨੌਜਵਾਨ ਦੀ ਮੌਤ, ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ’ਤੇ ਚੁੱਕੇ ਸਵਾਲ ਅਗਲੀ ਖ਼ਬਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਆਸਾਂ ਤੇ ਪਾਣੀ ਫੇਰਿਆ- ਮੰਗਵਾਲ
Ad Position 24