ਕੋਟਫੱਤਾ (ਬਠਿੰਡਾ), 4 ਅਕਤੂਬਰ (ਰਣਜੀਤ ਸਿੰਘ ਬੁੱਟਰ)- ਅੱਜ ਸ਼ਾਮੀ ਬਠਿੰਡਾ-ਮਾਨਸਾ ਰੋਡ ’ਤੇ ਸਥਿਤ ਜੱਸੀ ਚੌਕ ਵਿਚ ਸ਼ਰਾਬ ਦੇ ਠੇਕੇ ਕੋਲ ਪਿੰਡ ਫੂਸ ਮੰਡੀ ਦੇ ਸਾਬਕਾ ਸਰਪੰਚ ਜਗਤਾਰ ਸਿੰਘ ਦਾ ਅਣਪਛਾਤੇ ਵਿਅਕਤੀ ਨੇ ਕਹਾੜੀ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ।
ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਕਤਲ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਹਮਲਾਵਰ ਦੀ ਪਛਾਣ ਅਤੇ ਕਤਲ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।