04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼, ਇਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇਕ ਵਿਅਕਤੀ ਕਾਬੂ

ਅਟਾਰੀ (ਅੰਮ੍ਰਿਤਸਰ), 4 ਅਕਤੂਬਰ (ਗੁਰਦੀਪ ਸਿੰਘ ਅਟਾਰੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ...

Ad Position 21
No active advertisement
ਅਜੀਤ ਡੈਸਕ 04-10-2026

ਅਟਾਰੀ (ਅੰਮ੍ਰਿਤਸਰ), 4 ਅਕਤੂਬਰ (ਗੁਰਦੀਪ ਸਿੰਘ ਅਟਾਰੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਕ ਵਿਅਕਤੀ ਨੂੰ ਇਕ ਏਕੇ-47 ਅਸਾਲਟ ਰਾਈਫਲ (ਮੈਗਜ਼ੀਨ ਅਤੇ ਨੌਂ ਜਿੰਦਾ ਕਾਰਤੂਸਾਂ ਸਮੇਤ) ਅਤੇ ਦੋ ਹੈਂਡ ਗ੍ਰਨੇਡਾਂ ਨਾਲ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਅਤੇ ਵਿਸਫੋਟਕ ਸਪਲਾਈ ਕਰਨ ਵਾਲੇ ਇਕ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨਵਜੋਤ ਸਿੰਘ (28) ਵਜੋਂ ਹੋਈ ਹੈ, ਜੋ ਪੇਸ਼ੇ ਤੋਂ ਟਰੱਕ ਡਰਾਈਵਰ ਹੈ ਅਤੇ ਤਰਨ ਤਾਰਨ ਦੇ ਪਿੰਡ ਚੀਮਾ ਦਾ ਰਹਿਣ ਵਾਲਾ ਹੈ। ਹਥਿਆਰਾਂ ਅਤੇ ਵਿਸਫੋਟਕਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਦੋਸ਼ੀ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ ਦੀ ਵਰਤੋਂ ਉਹ ਖੇਪਾਂ ਸਪਲਾਈ ਕਰਨ ਲਈ ਕਰਦਾ ਸੀ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਤਸਕਰਾਂ ਨਾਲ ਜੁੜਿਆ ਹੋਇਆ ਸੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖ਼ਰੀਦ-ਫ਼ਰੋਖਤ ਵਿਚ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ  ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਨੇ ਵਿਸ਼ੇਸ਼ ਮੁਹਿੰਮ ਚਲਾਈ ਅਤੇ ਮੋਟਰਸਾਈਕਲ ’ਤੇ ਜਾ ਰਹੇ ਮੁਲਜ਼ਮ ਨੂੰ ਰੋਕ ਕੇ ਹਿਰਾਸਤ ਵਿਚ ਲੈ ਲਿਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਪੁਲਿਸ ਟੀਮਾਂ ਨੇ ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਇਕ ਏਕੇ-47 ਅਸਾਲਟ ਰਾਈਫਲ ਅਤੇ ਦੋ ਜ਼ਿੰਦਾ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।

ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਹ ਕਾਰਵਾਈ  ਐਸ.ਪੀ. (ਜਾਂਚ) ਰਮਨਦੀਪ ਸਿੰਘ, ਡੀ.ਐਸ.ਪੀ. ਗੁਰਿੰਦਰਪਾਲ ਸਿੰਘ ਨਾਗਰਾ ਅਤੇ ਡੀ.ਐਸ.ਪੀ. ਅਟਾਰੀ ਯਾਦਵਿੰਦਰ ਸਿੰਘ ਦੀ  ਨਿਗਰਾਨੀ ਹੇਠ ਅੰਜਾਮ ਦਿੱਤੀ ਗਈ। ਇਸ ਸਬੰਧ ਵਿਚ ਐਫ.ਆਈ.ਆਰ. ਨੰਬਰ 425, ਮਿਤੀ 30-09-2026 ਨੂੰ ਅਸਲਾ ਐਕਟ ਦੀ ਧਾਰਾ 25(8) ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਤਹਿਤ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਵਿਖੇ ਕੇਸ ਦਰਜ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਪੋਸਟਮਾਰਟਮ ਤੋਂ ਬਾਅਦ ਇਨਫਲੂਐਂਸਰ ਮੈਡ ਸੰਧੂ ਪੰਜ ਤੱਤਾਂ ’ਚ ਹੋਏ ਵਿਲੀਨ ਅਗਲੀ ਖ਼ਬਰ ਯੂਪੀ ਦੇ ਜ਼ਿਲ੍ਹੇ ਭਦੋਹੀ ਦਾ ਨਾਮ ਹੁਣ 'ਸੰਤ ਰਵਿਦਾਸ ਨਗਰ ਭਦੋਹੀ' ਰੱਖਿਆ ਜਾਵੇਗਾ, ਸੀਐਮ ਯੋਗੀ ਨੇ ਕੀਤਾ ਐਲਾਨ
Ad Position 24