04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਅਜਨਾਲਾ ਨੇੜੇ ਅਣਪਛਾਤਿਆਂ ਵਲੋਂ ਰੇਲਵੇ ਪੁਲਿਸ ਕਰਮਚਾਰੀ ਨੂੰ ਮਾਰੀ ਗੋਲੀ, ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ

ਅਜਨਾਲਾ (ਅੰਮ੍ਰਿਤਸਰ), 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਸ਼ਹਿਰ ਤੋਂ ਥੋੜੀ ਦੂਰ ਵੱਸਦੇ ਪਿੰਡ ਜਗਦੇਵ ਖੁਰਦ...

Ad Position 21
No active advertisement
ਅਜੀਤ ਡੈਸਕ 04-10-2026

ਅਜਨਾਲਾ (ਅੰਮ੍ਰਿਤਸਰ), 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਸ਼ਹਿਰ ਤੋਂ ਥੋੜੀ ਦੂਰ ਵੱਸਦੇ ਪਿੰਡ ਜਗਦੇਵ ਖੁਰਦ ਨਜ਼ਦੀਕ ਹੁਣ ਤੋਂ ਕੁਝ ਸਮਾਂ ਪਹਿਲਾਂ ਰੇਲਵੇ ਪੁਲਿਸ ਵਿਚ ਤਾਇਨਾਤ ਇਕ ਪੁਲਿਸ ਕਰਮਚਾਰੀ 'ਤੇ ਅਣਪਛਾਤਿਆਂ ਵਲੋਂ ਗੋਲੀ ਮਾਰ ਦਿੱਤੀ ਗਈ, ਜਿਸ ਕਾਰਨ ਉਹ ਜ਼ਖਮੀ ਹੋ ਗਿਆ, ਜਖ਼ਮੀ ਹਾਲਤ ਵਿਚ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਅਜਨਾਲਾ ਦਾਖ਼ਲ ਕਰਵਾਇਆ ਗਿਆ ਹੈ।

ਜਾਣਕਾਰੀ ਦਿੰਦਿਆਂ ਪੁਲਿਸ ਕਰਮਚਾਰੀ ਸੁਖਚੈਨ ਸਿੰਘ ਵਾਸੀ ਪਿੰਡ ਜਗਦੇਵ ਖੁਰਦ ਨੇ ਦੱਸਿਆ ਕਿ ਮੈਂ ਜਦ ਆਪਣੀ ਡਿਊਟੀ ਖ਼ਤਮ ਕਰਕੇ ਅੰਮ੍ਰਿਤਸਰ ਤੋਂ ਆਪਣੇ ਪਿੰਡ ਜਗਦੇਵ ਖੁਰਦ ਨਜ਼ਦੀਕ ਪੁੱਜਾ ਤਾਂ ਮੋਟਰਸਾਈਕਲ 'ਤੇ ਆਏ ਅਣਪਛਾਤੇ ਵਿਅਕਤੀਆਂ ਵਲੋਂ ਮੇਰੇ ਉੱਪਰ ਗੋਲੀ ਚਲਾ ਦਿੱਤੀ ਜੋ ਮੇਰੀ ਬਾਂਹ ਦੇ ਵਿਚੋਂ ਆਰ ਪਾਰ ਹੋ ਗਈ I ਉਨ੍ਹਾਂ ਦੱਸਿਆ ਕਿ ਮੇਰਾ ਕਿਸੇ ਨਾਲ ਵੀ ਵੈਰ ਵਿਰੋਧ ਨਹੀਂ ਹੈ ਪਰ ਮੇਰੇ ਭਰਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ ਤੇ ਮੈਨੂੰ ਸ਼ੱਕ ਹੈ ਕਿ ਮੇਰੀ ਭਰਜਾਈ ਵਲੋਂ ਅੱਜ ਮੇਰੇ ਉੱਪਰ ਗੋਲੀ ਚਲਵਾਈ ਗਈ ਹੈ।

ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਮੇਰੇ ਉੱਪਰ ਗੋਲੀ ਚਲਾਉਣ ਵਾਲੇ ਵਿਅਕਤੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇI ਉਧਰ ਇਹ ਸੂਚਨਾ ਮਿਲਦਿਆਂ ਹੀ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ ਕੰਵਲਪ੍ਰੀਤ ਸਿੰਘ ਚਾਹਲ, ਐਸ.ਪੀ ਰਮਨਦੀਪ ਸਿੰਘ, ਡੀ.ਐਸ.ਪੀ ਧਰਮਿੰਦਰ ਕਲਿਆਣ, ਡੀ.ਐਸ.ਪੀ ਗੁਰਿੰਦਰਪਾਲ ਸਿੰਘ ਨਾਗਰਾ ਅਤੇ ਐਸ.ਐਚ.ਓ ਨਰਿੰਦਰ ਸਿੰਘ ਮੌਕੇ ਤੇ ਪਹੁੰਚੇ ਹੋਏ ਹਨ। ਉਨ੍ਹਾਂ ਵਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਅਗਲੀ ਖ਼ਬਰ ਸੁਖਪਾਲ ਸਿੰਘ ਖਹਿਰਾ ਤੇ ਇਕ ਹੋਰ ਐੱਫ.ਆਈ.ਆਰ ਦਰਜ
Ad Position 24