05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅੱਜ ਕਰਵਾਇਆ ਜਾ ਰਿਹਾ ਹੈ ਪ੍ਰੋਗਰਾਮ

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 5 ਅਕਤੂਬਰ (ਕਪਿਲ ਕੰਧਾਰੀ) - ਪੰਜਾਬ ਵਿਚ ਵਧ ਰਹੇ ਨਸ਼ੇ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਫ਼ਰੀਦਕੋਟ ਰੋਡ ਸਥਿਤ ਚੰਦਨ ਪੈਲਸ...

Ad Position 21
No active advertisement
ਅਜੀਤ ਡੈਸਕ 05-10-2026

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 5 ਅਕਤੂਬਰ (ਕਪਿਲ ਕੰਧਾਰੀ) - ਪੰਜਾਬ ਵਿਚ ਵਧ ਰਹੇ ਨਸ਼ੇ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਫ਼ਰੀਦਕੋਟ ਰੋਡ ਸਥਿਤ ਚੰਦਨ ਪੈਲਸ ਵਿਖੇ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਤਹਿਤ ਇਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।
ਪ੍ਰੋਗਰਾਮ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਰਦਾਰ ਵਰਦੇਵ ਸਿੰਘ ਨੋਨੀ ਮਾਨ ਵਲੋਂ ਕੀਤੀ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਤਨੀ ਬੀਬਾ ਹਰਸਿਮਰਤ ਕੌਰ ਬਾਦਲ ਵੀ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ।
ਪ੍ਰੋਗਰਾਮ ਵਿਚ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਮਹਿਲਾਵਾਂ ਵਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਰੁਝਾਨ ਅਤੇ ਨਸ਼ੇ ਦੇ ਵਪਾਰ ਨੂੰ ਰੋਕਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਮਹਿਲਾਵਾਂ ਦਾ ਕਹਿਣਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਅਤੇ ਨਸ਼ੇ ਦੇ ਵਪਾਰ ਨੂੰ ਰੋਕਣ ਲਈ ਪਾਰਟੀ ਵਲੋਂ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਵਰਿੰਦਰਪਾਲ ਸਿੰਘ ਟੀਟੂ ਲਗਾਤਾਰ ਪੰਜਵੀਂ ਵਾਰ ਚੁਣੇ ਗਏ ਸੰਗਰੂਰ ਲੋਕਲ ਰਾਇਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਗਲੀ ਖ਼ਬਰ 6 ਅਕਤੂਬਰ ਨੂੰ ਪੈਨਲ ਮੀਟਿੰਗ ਤੈਅ ਹੋਣ ’ਤੇ ਬੇਰੁਜ਼ਗਾਰ ਲਾਇਬ੍ਰੇਰੀਅਨਾਂ ਵਲੋਂ ਧਰਨਾ ਸਮਾਪਤ
Ad Position 24