ਜਗਦੇਵ ਕਲਾਂ/ਚੇਤਨਪੁਰਾ/ਅਜਨਾਲਾ (ਅੰਮ੍ਰਿਤਸਰ), 5 ਅਕਤੂਬਰ (ਸ਼ਰਨਜੀਤ ਸਿੰਘ ਗਿੱਲ/ਮਹਾਂਬੀਰ ਸਿੰਘ ਗਿੱਲ/ ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ ਪਿੰਡ ਮੱਝੂਪੁਰਾ (ਨੇੜੇ ਕੰਦੋਵਾਲੀ) ਵਿਖੇ ਸਰਫੇਸ ਵਾਟਰ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਸ਼ੁਰੂ ਹੋਣ ਨਾਲ ਵਿਧਾਨ ਸਭਾ ਹਲਕਾ ਅਜਨਾਲਾ, ਹਲਕਾ ਰਾਜਾਸਾਂਸੀ ਅਤੇ ਹਲਕਾ ਮਜੀਠਾ ਦੇ 167 ਪਿੰਡਾਂ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਕਿ ਸੂਬੇ ਦੇ ਹਰ ਘਰ ਨੂੰ ਪੀਣ ਵਾਲਾ ਸਾਫ਼ ਪਾਣੀ ਮਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਹਲਕਾ ਇੰਚਾਰਜ ਰਾਜਾਸਾਂਸੀ ਸੋਨੀਆ ਮਾਨ, ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਸਮੇਤ ਜਲ ਸਪਲਾਈ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਇਲਾਕੇ ਦੇ ਪੰਚ ਸਰਪੰਚ ਹਾਜ਼ਰ ਸਨ ।
ਤਾਜ਼ਾ ਖ਼ਬਰਾਂ
Free
ਹਰਦੀਪ ਸਿੰਘ ਮੁੰਡੀਆ ਵਲੋਂ ਮੱਝੂਪੁਰਾ (ਅੰਮ੍ਰਿਤਸਰ) ਸਰਫੇਸ ਵਾਟਰ ਪ੍ਰੋਜੈਕਟ ਦਾ ਉਦਘਾਟਨ
ਜਗਦੇਵ ਕਲਾਂ/ਚੇਤਨਪੁਰਾ/ਅਜਨਾਲਾ (ਅੰਮ੍ਰਿਤਸਰ), 5 ਅਕਤੂਬਰ (ਸ਼ਰਨਜੀਤ ਸਿੰਘ ਗਿੱਲ/ਮਹਾਂਬੀਰ ਸਿੰਘ ਗਿੱਲ/ ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆ ਵਲੋਂ ਵਿਧਾਨ ਸਭਾ...
ਅਜੀਤ ਡੈਸਕ
05-10-2026