05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਅਮਨ ਅਰੋੜਾ ਨੇ ਸੁਨਾਮ ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 5 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ/ਹਰਚੰਦ ਸਿੰਘ ਭੁੱਲਰ) - ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

Ad Position 21
No active advertisement
ਅਜੀਤ ਡੈਸਕ 05-10-2026

ਸੁਨਾਮ ਊਧਮ ਸਿੰਘ ਵਾਲਾ, 5 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ/ਹਰਚੰਦ ਸਿੰਘ ਭੁੱਲਰ) - ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਨਾਜ ਮੰਡੀ ਸੁਨਾਮ ਵਿਖੇ ਪਹੁੰਚੇ ਅਤੇ ਚੇਅਰਮੈਨ ਮਾਰਕਿਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ ਦੀ ਮੌਜੂਦਗੀ ਵਿਚ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਾਲ ਲੈਕੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ।ਇਸ ਤੋਂ ਪਹਿਲਾਂ ਆੜ੍ਹਤੀਆ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਕਿਸ਼ੋਰ ਚੰਦ ਦੀ ਅਗਵਾਈ ਵਿਚ ਮੰਡੀ ਦੇ ਆੜ੍ਹਤੀਆਂ,ਰਾਇਸ ਮਿੱਲਰਜ਼ ਅਤੇ ਟਰੱਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ।ਪੱਤਰਕਾਰ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਵਲੋਂ ਸਮੇ ਸਿਰ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ ਅਤੇ ਖ਼ਰੀਦ ਦੌਰਾਨ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ।ਝੋਨੇ ਦੀ ਬੋਲੀ ਸਮੇਂ  ਸੰਬੰਧਿਤ ਕਿਸਾਨ ਦੀ ਢੇਰੀ ਕੋਲ ਲਾਜਮੀ ਫੋਟੋ ਖਿਚਵਾਉਣ ਦੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਫ਼ੈਸਲਾ ਹੈ।ਇਸ ਬਾਰੇ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਨੂੰ ਮੁੜ ਵਿਚਾਰ ਕਰਨ ਲਈ ਵੀ ਕਿਹਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਹੁਣ ਬੀਬੀਆਂ ਲੜਨਗੀਆਂ ਨਸ਼ਿਆਂ ਖ਼ਿਲਾਫ਼ ਜੰਗ, ਹਰਸਿਮਰਤ ਕੌਰ ਬਾਦਲ ਨੇ ਮਾਈ ਭਾਗੋ ਫ਼ੌਜ ਬਣਾਉਣ ਦਾ ਕੀਤਾ ਐਲਾਨ ਅਗਲੀ ਖ਼ਬਰ ਹਰਦੀਪ ਸਿੰਘ ਮੁੰਡੀਆ ਵਲੋਂ ਮੱਝੂਪੁਰਾ (ਅੰਮ੍ਰਿਤਸਰ) ਸਰਫੇਸ ਵਾਟਰ ਪ੍ਰੋਜੈਕਟ ਦਾ ਉਦਘਾਟਨ
Ad Position 24