ਅੰਮ੍ਰਿਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਪੜਤਾਲ ਲਈ ਬਣਾਈ ਗਈ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਮਿਲਣ ਮਗਰੋਂ ਭਲਕੇ 12 ਵਜੇ ਮੀਡੀਆਂ ਰਾਹੀਂ ਇਸ ਦੇ ਹਰ ਪੱਖ ਨੂੰ ਜਨਤਕ ਕੀਤਾ ਜਾਵੇਗਾ।
ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਤੇ ਸੰਜੀਦਾ ਮਾਮਲਾ ਹੈ, ਜਿਸ ਦੇ ਸਬੰਧ ਵਿਚ ਜਾਂਚ ਟੀਮ ਨੂੰ ਸਮਾਂਬੱਧ ਕਰਕੇ 15 ਦਿਨਾਂ ਵਿਚ ਆਪਣੀ ਰਿਪਰੋਟ ਦੇਣ ਲਈ ਕਿਹਾ ਗਿਆ ਸੀ।
ਉਨ੍ਹਾਂ ਕਿਹਾ ਕਿ ਜਾਂਚ ਟੀਮ ਵਲੋਂ ਵੱਖ-ਵੱਖ ਪਹਿਲੂਆਂ ਨੂੰ ਘੋਖਣ ਤੋਂ ਬਾਅਦ ਤਿਆਰ ਕੀਤੀ ਗਈ ਰਿਪੋਰਟ ਦੇ ਆਧਾਰ ’ਤੇ ਜੋ ਵੀ ਜਾਣਕਾਰੀ ਸਾਹਮਣੇ ਆਵੇਗੀ, ਉਸ ਨੂੰ ਜਨਤਕ ਕੀਤਾ ਜਾਵੇਗਾ।