05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਰਾਜਸਥਾਨ ਪੁਲਿਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ ਮਾਰੀ ਸੱਟ- ਜਥੇਦਾਰ ਗੜਗੱਜ

ਅੰਮ੍ਰਿਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ...

Ad Position 21
No active advertisement
ਅਜੀਤ ਡੈਸਕ 05-10-2026
ਅੰਮ੍ਰਿਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ ਵਿਖੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਅੰਦਰ ਰਾਜਸਥਾਨ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਨਾਲ ਗੁਰੂ ਘਰ ਦੇ ਅਦਬ ਸਤਿਕਾਰ ਅਤੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗੁਰਦੁਆਰਾ ਸਾਹਿਬ ਦੇ ਲੰਗਰ ਵਿਚ ਰਸਦਾਂ ਖੰਡਾਈਆਂ ਗਈਆਂ, ਗੁਰੂ ਘਰ ਦੀ ਹਦੂਦ ਅੰਦਰ ਤੋੜਭੰਨ ਕਰਦਿਆਂ ਕੌਮੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਤੇ ਹੋਰ ਸ਼ਹੀਦ ਸਿੰਘਾਂ ਦੀਆਂ ਤਸਵੀਰਾਂ ਵਾਲੇ ਪੋਸਟਰ ਵੀ ਪਾੜੇ ਗਏ ਹਨ। ਪੁਲਿਸ ਵਲੋਂ ਸਥਾਨਕ ਸਿੱਖ ਆਗੂ ਸ. ਤੇਜਿੰਦਰਪਾਲ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਵਰਤਾਰਾ ਹੈ ਅਤੇ ਇਸ ਘਟਨਾ ਪਿੱਛੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
 
ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਦਾ ਕੋਈ ਮਸਲਾ ਸੀ ਤਾਂ ਉਸ ਵਾਸਤੇ ਮਰਯਾਦਾ ਅਨੁਸਾਰ ਤੇ ਕਾਨੂੰਨੀ ਚਾਰਾਜੋਈ ਰਾਹੀਂ ਕਾਰਜ ਕਰਨਾ ਚਾਹੀਦੀ ਸੀ ਨਾ ਕਿ ਸਿੱਖ ਧਾਰਮਿਕ ਅਸਥਾਨ ਅੰਦਰ ਇਸ ਤਰ੍ਹਾਂ ਦਾਖਲ ਹੋ ਕੇ ਤੋੜਭੰਨ ਕਰਨੀ ਸੀ। ਉਨ੍ਹਾਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਭਾਈ ਤੇਜਿੰਦਰਪਾਲ ਸਿੰਘ ਦੀ ਗ੍ਰਿਫ਼ਤਾਰੀ ਤੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਪੂਰੀ ਘਟਨਾ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਗੁਰੂ ਘਰ ਅੰਦਰ ਤੋੜਭੰਨ ਕਰਨ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਸਿੱਖਾਂ ਵਲੋਂ ਕਿਸੇ ਵੀ ਸਿੱਖ ਆਗੂ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਭਾਈ ਤੇਜਿੰਦਰਪਾਲ ਸਿੰਘ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।
 
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਦੀ ਅਗਵਾਈ ਵਿਚ ਇਕ ਸਿੱਖ ਵਫ਼ਦ ਸ੍ਰੀ ਗੰਗਾਨਗਰ ਵਿਖੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਆਇਆ ਹੈ, ਜਿਸ ਤੋਂ ਸਾਹਮਣੇ ਆਇਆ ਹੈ ਕਿ ਰਾਜਸਥਾਨ ਪੁਲਿਸ ਵਲੋਂ ਬਹੁਤ ਹੀ ਗੈਰ-ਮਰਯਾਦਾ ਵਾਲੀ ਕਾਰਵਾਈ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੌਮਣੀ ਕਮੇਟੀ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦਾ ਦਿਹਾਂਤ ਅਗਲੀ ਖ਼ਬਰ ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ- ਹਰਸਿਮਰਤ ਕੌਰ ਬਾਦਲ
Ad Position 24