05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪਿੰਡ ਫੱਤਾ ਮਾਲੋਕਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕ ਮਿਲਣੀ

ਮਾਨਸਾ, 5 ਅਕਤੂਬਰ- ਪਿੰਡ ਫੱਤਾ ਮਾਲੋਕਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Ad Position 21
No active advertisement
ਅਜੀਤ ਡੈਸਕ 05-10-2026

ਮਾਨਸਾ, 5 ਅਕਤੂਬਰ- ਪਿੰਡ ਫੱਤਾ ਮਾਲੋਕਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕ ਮਿਲਣੀ ਕੀਤੀ ਗਈ। ਪਿੰਡ ਤੇ ਇਲਾਕਾ ਵਾਸੀਆਂ ਦੇ ਬੇਮਿਸਾਲ ਇਕੱਠ ਨਾਲ਼ ਭਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅੱਜ ਦੀ ਲੋਕ ਮਿਲਣੀ ਹਲਕਾ ਸਰਦੂਲਗੜ੍ਹ ਦੇ ਪਿੰਡ ਫੱਤਾ ਮਾਲੋਕਾ ਵਿਖੇ ਹੋਈ ਜਿਸ ‘ਚ ਪਾਰਟੀ ਲੀਡਰਸ਼ਿਪ ਨਾਲ ਉਨ੍ਹਾਂ ਦੇ ਪੁਰਾਣੇ ਮਿੱਤਰ ਅਤੇ ਪ੍ਰਸਿੱਧ ਅਦਾਕਾਰ ਕਰਮਜੀਤ ਅਨਮੋਲ ਵੀ ਪਹੁੰਚੇ।

ਇਸ ਮੌਕੇ ਉਨ੍ਹਾਂ ਨੇ ਏਸ਼ਿਆਈ ਖੇਡਾਂ ‘ਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਖਿਡਾਰੀ ਸਤਨਾਮ ਸਿੰਘ ਦਾ ₹50 ਲੱਖ ਦੇ ਚੈੱਕ ਨਾਲ ਸਨਮਾਨ ਕੀਤਾ ਅਤੇ ਲੋਕ ਮਿਲਣੀ ਨੂੰ ਕਾਮਯਾਬ ਬਣਾਉਣ ਲਈ ਪਿੰਡ ਤੇ ਇਲਾਕਾ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ₹51 ਲੱਖ ਦਾ ਚੈੱਕ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਪਿੰਡ ਧਨੋਆ ਖੁਰਦ ਦੇ 20 ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਯੂ.ਐਸ.ਏ. 'ਚ ਪਾਵਰ ਸਲੈਪ ਦਾ ਮੁਕਾਬਲਾ ਜਿੱਤਣ ਵਾਲੇ ਪਹਿਲਵਾਨ ਮਹਾਬਲੀ ਸ਼ੇਰਾ ਦਾ ਖਰੜ ਪਹੁੰਚਣ 'ਤੇ ਕੀਤਾ ਸਵਾਗਤ
Ad Position 24