05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸਰਹੱਦੀ ਪਿੰਡ ਧਨੋਆ ਖੁਰਦ ਦੇ 20 ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਹੋਏ ਸ਼ਾਮਿਲ

ਅਟਾਰੀ ਸਰਹੱਦ (ਅੰਮ੍ਰਿਤਸਰ), 5 ਅਕਤੂਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ...

Ad Position 21
No active advertisement
ਅਜੀਤ ਡੈਸਕ 05-10-2026

ਅਟਾਰੀ ਸਰਹੱਦ (ਅੰਮ੍ਰਿਤਸਰ), 5 ਅਕਤੂਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਸਰਹੱਦੀ ਪਿੰਡ ਧਨੋਆ ਖੁਰਦ ਵਿਖੇ ਰਜਿੰਦਰ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੀਟਿੰਗ ਹੋਈ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਹਲਕਾ ਅਟਾਰੀ ਤੋਂ ਸੇਵਾਦਾਰ ਮਾਸਟਰ ਜਸਵਿੰਦਰ ਸਿੰਘ ਜਹਾਂਗੀਰ ਵਿਸ਼ੇਸ਼ ਤੌਰ ਤੇ ਪਹੁੰਚੇ।

ਮਾਸਟਰ ਜਸਵਿੰਦਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਲੋਕਾਂ ਵਿਚ ਸਰਕਾਰ ਪ੍ਰਤੀ ਡੂੰਘੀ ਨਰਾਜ਼ਗੀ ਪਾਈ ਜਾ ਰਹੀ ਹੈ ਅਤੇ ਲੋਕ ਹੁਣ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਵਾਲੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਵਿਧਾਨ ਸਭਾ ਦੀਆਂ ਆ ਰਹੀਆਂ ਚੋਣਾਂ ਵਿਚ ਭਾਰੀ ਬਹੁਮਤ ਨਾਲ ਜਿਤਾ ਕੇ ਸੱਤਾ ਵਿੱਚ ਦੇਖਣਾ ਚਾਹੁੰਦੇ ਹਨ l

ਮਾਸਟਰ ਜਸਵਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਦੇ ਸੱਤਾ ਵਿਚ ਆਉਣ ਨਾਲ ਪੰਜਾਬ ਦੇ ਵਿਚੋਂ ਨਸ਼ਾ, ਭਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਦਾ ਮੁਕੰਮਲ ਖਾਤਮਾ ਕਰ ਦਿੱਤਾ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਮੁਹਾਵਾ, ਗੁਰਲਾਲ ਸਿੰਘ, ਸਵਰਨ ਸਿੰਘ, ਹਰਨਾਮ ਸਿੰਘ ਖਾਲਸਾ ਅਤੇ ਸੁਖਰਾਜ ਸਿੰਘ ਖਾਸਾ ਆਦਿ ਆਗੂ ਹਾਜ਼ਰ ਸਨ।

 

Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਵੱਡੀ ਕਾਰਵਾਈ, 1100 ਲੀਟਰ ਮਿਲਾਵਟੀ ਸਰ੍ਹੋਂ ਦਾ ਤੇਲ ਸੀਲ ਅਗਲੀ ਖ਼ਬਰ ਪਿੰਡ ਫੱਤਾ ਮਾਲੋਕਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕ ਮਿਲਣੀ
Ad Position 24