06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਅਜਨਾਲਾ ਨੇੜੇ ਏ.ਐਸ.ਆਈ ਸੁਖਚੈਨ ਸਿੰਘ ’ਤੇ ਗੋਲੀਬਾਰੀ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ

ਅਜਨਾਲਾ, (ਅੰਮ੍ਰਿਤਸਰ), 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਨੇੜੇ ਬੀਤੇ ਦਿਨੀਂ ਡਿਊਟੀ ਤੋਂ ਆਪਣੇ ਘਰ ਵਾਪਸ ਪਰਤ ਰਹੇ ਜੀ.ਆਰ.ਪੀ. ਦੇ ਏ.ਐੱਸ.ਆਈ. ਸੁਖਚੈਨ ਸਿੰਘ ’ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿਚ ਇਕ ਸੋਸ਼ਲ ਮੀਡੀਆ ਪੋਸਟ ਸਾਹਮਣੇ ਆਈ ਹੈ

Ad Position 21
No active advertisement
ਅਜੀਤ ਡੈਸਕ 06-10-2026

ਅਜਨਾਲਾ, (ਅੰਮ੍ਰਿਤਸਰ), 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਨੇੜੇ ਬੀਤੇ ਦਿਨੀਂ ਡਿਊਟੀ ਤੋਂ ਆਪਣੇ ਘਰ ਵਾਪਸ ਪਰਤ ਰਹੇ ਜੀ.ਆਰ.ਪੀ. ਦੇ ਏ.ਐੱਸ.ਆਈ. ਸੁਖਚੈਨ ਸਿੰਘ ’ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿਚ ਇਕ ਸੋਸ਼ਲ ਮੀਡੀਆ ਪੋਸਟ ਸਾਹਮਣੇ ਆਈ ਹੈ, ਜਿਸ ਵਿਚ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ (ਟੀ. ਟੀ.ਐਚ ) ਵਲੋਂ ਇਸ ਘਟਨਾ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਸ ਕਥਿਤ ਪ੍ਰੈੱਸ ਰਿਲੀਜ਼ ਵਿਚ ਘਟਨਾ ਨੂੰ ਇਕ ਸੰਗਠਨ ਨਾਲ ਜੋੜਦਿਆਂ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ। ਹਾਲਾਂਕਿ ਇਸ ਦਾਅਵੇ ਦੀ ਅਜੇ ਤੱਕ ਪੁਲਿਸ ਵਲੋਂ ਪੁਸ਼ਟੀ ਨਹੀਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਏ.ਐੱਸ.ਆਈ. ਸੁਖਚੈਨ ਸਿੰਘ ’ਤੇ ਹੋਈ ਗੋਲੀਬਾਰੀ ਦੌਰਾਨ ਗੋਲੀ ਉਨ੍ਹਾਂ ਦੀ ਖੱਬੀ ਬਾਂਹ ਨੂੰ ਪਾਰ ਕਰ ਗਈ ਸੀ। ਘਟਨਾ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਸੀ। ਮਾਮਲੇ ਦੀ ਜਾਂਚ ਪੁਲਿਸ ਵਲੋਂ ਵੱਖ-ਵੱਖ ਪਹਿਲੂਆਂ ਤੋਂ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਟੀਮਾਂ ਵਲੋਂ ਕਾਰਵਾਈ ਜਾਰੀ ਹੈ। ਬੀਤੇ ਕੱਲ੍ਹ ਹੀ ਪੰਜਾਬ ਪੁਲਿਸ ਦੇ ਸਪੈਸ਼ਲ ਡੀ.ਜੀ.ਪੀ ਲਾਅ ਐਂਡ ਆਰਡਰ ਪੀ.ਕੇ ਸਿਨਹਾ ਨੇ ਵੀ ਅਜਨਾਲਾ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਜ਼ਖ਼ਮੀ ਏ.ਐੱਸ.ਆਈ. ਸੁਖਚੈਨ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ ਸੀ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਵਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵਲੋਂ ਬਣਾਈ ਕਮੇਟੀ ਨਾਲ ਮੀਟਿੰਗ ਅਗਲੀ ਖ਼ਬਰ ਟੋਲ ਪਲਾਜ਼ਾ ਢਿੱਲਵਾਂ ਵਿਖੇ ਸਰਕਾਰੀ ਬੱਸ ਚਾਲਕਾਂ ਵਲੋਂ ਟ੍ਰੈਫ਼ਿਕ
Ad Position 24