ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ) - ਬਹਿਰੀਨ ਵਾਲੀ ਬੀਬੀ ਦੇ ਮਾਮਲੇ ਵਿਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਇਕ ਅਹਿਮ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਪ੍ਰਧਾਨ ਐਡਵੋਕੇਟ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਹਿਰੀਨ ਵਾਲੀ ਬੀਬੀ ਦੇ ਮਾਮਲੇ ਦਾ ਸੋਸ਼ਲ ਮੀਡੀਆ ਟ੍ਰਾਇਲ ਕੀਤਾ ਗਿਆ ਹੈ ਤੇ ਇਹ ਸਭ ਕੁਝ ਐਸ.ਜੀ.ਪੀ.ਸੀ. ਨੂੰ ਬਦਨਾਮ ਕਰਨ ਲਈ ਕੀਤਾ ਗਿਆ।ਸ਼੍ਰੋਮਣੀ ਕਮੇਟੀ ਵਲੋਂ ਮਾਮਲੇ ਦੀ ਮੁੜ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਗਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜੇਕਰ ਕੁਝ ਵੀ ਸਾਬਿਤ ਹੁੰਦਾ ਹੈ ਤਾਂ ਮੈਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਵਾਂਗਾ। ਇਸ ਦੇ ਨਾਲ ਹੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਂਚ ਕਮੇਟੀ ਦੀ ਮੁੱਢਲੀ ਰਿਪੋਰਟ ਜਾਰੀ ਕੀਤੀ।