06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਿਆਸੀ ਪਾਰਟੀਆਂ ਸਾਡੀ ਰਜਿਸਟ੍ਰੇਸ਼ਨ ਨੂੰ ਰੋਕ ਰਹੀਆਂ ਹਨ - ਸਰਬਜੀਤ ਸਿੰਘ ਖ਼ਾਲਸਾ/ਮਨਪ੍ਰੀਤ ਸਿੰਘ ਇਆਲੀ

ਚੰਡੀਗੜ੍ਹ, 6 ਸਤੰਬਰ - ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਬਾਹਰ...

Ad Position 21
No active advertisement
ਅਜੀਤ ਡੈਸਕ 06-10-2026

ਚੰਡੀਗੜ੍ਹ, 6 ਸਤੰਬਰ - ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ  ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਪ੍ਰੀਤ ਸਿੰਘ ਇਆਲੀ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਸਾਡੀ ਪਾਰਟੀ ਨੂੰ ਰਜਿਸਟਰ ਕਰਾਉਣ ਵਿਚ ਧੱਕਾ ਕੀਤਾ ਜਾ ਰਿਹਾ ਹੈ ਤੇ ਇਸ ਸੰਬੰਧ ਦੇ ਵਿਚ ਅਸੀਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ। ਅਸੀਂ ਹਾਈਕੋਰਟ ਕੋਲ ਸਾਡੀ ਪਾਰਟੀ ਦੀ ਰਜਿਸਟ੍ਰੇਸ਼ਨ ਲਈ ਕਿਹਾ ਸੀ, ਪਰ ਚੋਣ ਕਮਿਸ਼ਨ ਨੇ ਹਾਈਕੋਰਟ ਵਿਚ ਕਿਹਾ ਕਿ ਸਾਡੀ ਪਾਰਟੀ ਦੇਸ਼ ਲਈ ਖਤਰਾ ਹੈ। ਸਾਡੇ ਪੰਜਾਬੀਆਂ ਨੇ ਆਜ਼ਾਦੀ ਦੀ ਲੜਾਈ ਚ ਸਭ ਤੋਂ ਵੱਡਾ ਯੋਗਦਾਨ ਪਾਇਆ ਹੈ, ਕਿਸਾਨਾਂ ਨੇ ਕ੍ਰਾਂਤੀ ਲਿਆਂਦੀ ਹੈ ਪਰ ਇਹ ਕਹਿ ਰਹੇ ਨੇ ਸਿੱਖ ਦੇਸ਼ ਲਈ ਖਤਰਾ ਨੇ, ਇਹ ਬੜੀ ਮਾੜੀ ਗੱਲ ਹੈ। ਉਨ੍ਹਾਂ ਕਿਹਾ ਸਾਨੂੰ ਚੰਡੀਗੜ੍ਹ ਨਹੀਂ ਮਿਲਿਆ, ਪਾਣੀਆਂ ਦਾ ਮਸਲਾ ਨਹੀਂ ਹੱਲ ਹੋਇਆ, ਪੰਜਾਬੀ ਬੋਲਦੇ ਇਲਾਕੇ ਨਹੀਂ ਮਿਲੇ, ਸਿੱਖਾਂ ਦਾ ਕਤਲੇਆਮ ਹੋਇਆ। ਅੱਜ ਪੰਜਾਬ ਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਲਹਿਰ ਚੱਲ ਰਹੀ ਹੈ ਜਦਕਿ ਸਿਆਸੀ ਪਾਰਟੀਆਂ ਸਾਡੀ ਰਜਿਸਟ੍ਰੇਸ਼ਨ ਨੂੰ ਰੋਕ ਰਹੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਸੰਗਤ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼ ਅਗਲੀ ਖ਼ਬਰ ਡੀ.ਏ. ਮਾਮਲੇ ’ਚ ਹਾਈਕੋਰਟ ਸਖ਼ਤ
Ad Position 24