06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਇੰਡੀਆ' ਗੱਠਜੋੜ ਦੇ ਸੰਸਦ ਮੈਂਬਰਾਂ ਵਲੋਂ ਚੋਣ ਕਮਿਸ਼ਨ ਹੈੱਡਕੁਆਰਟਰ ਤੱਕ ਵਿਸ਼ਾਲ ਵਿਰੋਧ ਮਾਰਚ

ਨਵੀਂ ਦਿੱਲੀ, 6 ਅਕਤੂਬਰ (ਦਵਿੰਦਰ ਸਿੰਘ) - ਇੰਡੀਆ ਗੱਠਜੋੜ ਦੀਆਂ ਭਾਈਵਾਲ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਦੇ ਮਕਰ ਗੇਟ ਤੋਂ ਚੋਣ ਕਮਿਸ਼ਨ ਹੈੱਡਕੁਆਰਟਰ ਤੱਕ ਇੱਕ ਵਿਸ਼ਾਲ ਵਿਰੋਧ ਮਾਰਚ...

Ad Position 21
No active advertisement
ਅਜੀਤ ਡੈਸਕ 06-10-2026

ਨਵੀਂ ਦਿੱਲੀ, 6 ਅਕਤੂਬਰ (ਦਵਿੰਦਰ ਸਿੰਘ) -  ਇੰਡੀਆ ਗੱਠਜੋੜ ਦੀਆਂ ਭਾਈਵਾਲ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਦੇ ਮਕਰ ਗੇਟ ਤੋਂ ਚੋਣ ਕਮਿਸ਼ਨ ਹੈੱਡਕੁਆਰਟਰ ਤੱਕ ਇਕ ਵਿਸ਼ਾਲ ਵਿਰੋਧ ਮਾਰਚ ਕੀਤਾ, ਜਿਸ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਕਥਿਤ ਵੱਡੇ ਪੱਧਰ 'ਤੇ ਵੋਟਰ ਸੂਚੀ ਵਿੱਚ ਧਾਂਦਲੀ/ਐੱਸ.ਆਈ.ਆਰ. ਪ੍ਰਕਿਰਿਆ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।
ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ, ਕਾਂਗਰਸ ਪ੍ਰਧਾਨ ਮਲਿਕਅਰੁਜਨ ਖੜਗੇ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅਤੇ ਟੀ.ਐਮ.ਸੀ. ਨੇਤਾ ਅਭਿਸ਼ੇਕ ਬੈਨਰਜੀ ਨੇ ਕਈ ਪ੍ਰਮੁੱਖ ਗੱਠਜੋੜ ਸੰਸਦ ਮੈਂਬਰਾਂ ਦੇ ਨਾਲ, "ਲੋਕਤੰਤਰ ਬਚਾਓ" ਦੀ ਮੰਗ ਕਰਦੇ ਹੋਏ ਨਾਅਰਿਆਂ ਅਤੇ ਤਖ਼ਤੀਆਂ ਨਾਲ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ।
ਦਿੱਲੀ ਪੁਲਿਸ ਨੇ ਰਾਏਸੀਨਾ ਰੋਡ ਅਤੇ ਨੀਤੀ ਆਯੋਗ ਦਫਤਰ ਦੇ ਨੇੜੇ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ, ਬੈਰੀਕੇਡ ਲਗਾਏ ਅਤੇ ਮਾਰਚ ਨੂੰ ਅੱਗੇ ਵਧਣ ਤੋਂ ਰੋਕਿਆ। ਰਾਹੁਲ ਗਾਂਧੀ ਅਤੇ ਹੋਰ ਵਿਰੋਧੀ ਨੇਤਾ ਆਪਣਾ ਵਿਰੋਧ ਦਰਜ ਕਰਨ ਲਈ ਬੈਰੀਕੇਡਾਂ 'ਤੇ ਚੜ੍ਹ ਗਏ।ਪੁਲਿਸ ਵਲੋਂ ਮਾਰਚ ਨੂੰ ਰੋਕਣ ਅਤੇ ਆਗੂਆਂ ਨੂੰ ਹਿਰਾਸਤ ਵਿਚ ਲੈਣ ਦੀਆਂ ਕੋਸ਼ਿਸ਼ਾਂ ਦੇ ਵਿਚਕਾਰ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਆਕਾਸ਼ਵਾਣੀ ਭਵਨ (ਸੰਸਦ ਮਾਰਗ) ਕੰਪਲੈਕਸ ਵਿਚ ਦਾਖ਼ਲ ਹੋਏ ਅਤੇ ਕੰਪਲੈਕਸ ਦੇ ਅੰਦਰ ਧਰਨਾ ਪ੍ਰਦਰਸ਼ਨ ਕੀਤਾ।
ਵਿਰੋਧੀ ਧਿਰ ਦੀ ਮੰਗ ਹੈ ਕਿ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਗਿਆਨੇਸ਼ ਕੁਮਾਰ ਤੁਰੰਤ ਅਸਤੀਫ਼ਾ ਦੇਣ, ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਭਵਿੱਖ ਦੀਆਂ ਚੋਣਾਂ ਵਿਚ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਇਆ ਜਾਵੇ ।ਗੱਠਜੋੜ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਚੋਣ ਕਮਿਸ਼ਨ ਇਕ ਸੰਵਿਧਾਨਕ ਸੰਸਥਾ ਵਜੋਂ ਆਪਣੀ ਨਿਰਪੱਖਤਾ ਗੁਆ ਚੁੱਕਾ ਹੈ ਅਤੇ ਲੋਕਤੰਤਰੀ ਅਧਿਕਾਰਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਆਗੂਆਂ ਦਾ ਸਪੱਸ਼ਟ ਸੰਦੇਸ਼ ਹੈ ਕਿ ਚੋਣ ਪ੍ਰਕਿਰਿਆ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਏ ਜਾਣ ਤੱਕ ਅੰਦੋਲਨ ਜਾਰੀ ਰਹੇਗਾ।

Ad Position 22
No active advertisement
ਪਿਛਲੀ ਖ਼ਬਰ ਬਲਤੇਜ ਸਿੰਘ ਪੰਨੂ ਨੇ ਐਡਵੋਕੇਟ ਧਾਮੀ ’ਤੇ ਖੜ੍ਹੇ ਕੀਤੇ ਸਵਾਲ ਅਗਲੀ ਖ਼ਬਰ ਸੰਗਤ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼
Ad Position 24