06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਬਾਬਾ ਬੁੱਢਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਦੂਸਰੀ ਵਿਸ਼ਾਲ ਸਾਈਕਲ ਯਾਤਰਾ ਰਵਾਨਾ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 6 ਅਕਤੂਬਰ (ਕਪਿਲ ਕੰਧਾਰੀ) - ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਦੂਸਰੀ ਵਿਸ਼ਾਲ ਸਾਈਕਲ ਯਾਤਰਾ ਅੱਜ...

Ad Position 21
No active advertisement
ਅਜੀਤ ਡੈਸਕ 06-10-2026

ਗੁਰੂ ਹਰਸਹਾਏ (ਫ਼ਿਰੋਜ਼ਪੁਰ), 6 ਅਕਤੂਬਰ (ਕਪਿਲ ਕੰਧਾਰੀ) - ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਦੂਸਰੀ ਵਿਸ਼ਾਲ ਸਾਈਕਲ ਯਾਤਰਾ ਅੱਜ ਗੁਰੂ ਹਰਸਹਾਏ ਦੇ ਸਿੱਖ ਸਨਾਤਨ ਧਰਮਸ਼ਾਲਾ, ਵੱਡਾ ਗੁਰਦੁਆਰਾ ਸਾਹਿਬ ਤੋਂ ਸ਼ਰਧਾ ਅਤੇ ਉਤਸ਼ਾਹ ਨਾਲ ਰਵਾਨਾ ਹੋਈ। ਇਸ ਮੌਕੇ ਸੰਗਤਾਂ ਵਲੋਂ ਸਾਈਕਲ ਯਾਤਰਾ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਗਈ।ਸਾਈਕਲ ਯਾਤਰਾ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕੀਤੀ ਗਈ। ਭਾਈ ਦਲਜੀਤ ਸਿੰਘ ਗੱਬਰ ਵਲੋਂ ਅਰਦਾਸ ਉਪਰੰਤ ਸਾਈਕਲ ਯਾਤਰਾ ਵਿਚ ਸ਼ਾਮਿਲ ਸੰਗਤਾਂ ਨੂੰ ਰਵਾਨਾ ਕੀਤਾ ਗਿਆ। ਯਾਤਰਾ ਵਿਚ ਕੁਲਦੀਪ ਸਿੰਘ, ਗੁਰਜੀਤ ਸਿੰਘ ਲਾਈਨਮੈਨ, ਹਰਮਨ ਸਿੰਘ, ਗੁਰਜੰਟ ਸਿੰਘ ਲਾਈਨਮੈਨ, ਹਰਜਿੰਦਰ ਸਿੰਘ, ਭੋਲਾ ਸਿੰਘ ਅਤੇ ਸੰਗਮ ਸਿੰਘ ਸਮੇਤ ਹੋਰ ਸ਼ਰਧਾਲੂ ਸ਼ਾਮਲ ਹੋਏ।ਇਸ ਮੌਕੇ ਸਾਈਕਲ ਯਾਤਰਾ ਵਿਚ ਸ਼ਾਮਿਲ ਸ਼ਰਧਾਲੂਆਂ ਨੇ ਕਿਹਾ ਕਿ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਇਹ ਯਾਤਰਾ ਸ਼ਰਧਾ, ਸੇਵਾ ਅਤੇ ਧਾਰਮਿਕ ਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਵਲੋਂ ਹਰ ਸਾਲ ਧਾਰਮਿਕ ਸਮਾਗਮਾਂ ਅਤੇ ਯਾਤਰਾਵਾਂ ਵਿਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਜਾਂਦੀ ਹੈ ਅਤੇ ਇਸੇ ਤਹਿਤ ਦੂਸਰੀ ਵਿਸ਼ਾਲ ਸਾਈਕਲ ਯਾਤਰਾ ਵੀ ਸ਼ਰਧਾ ਨਾਲ ਕੱਢੀ ਜਾ ਰਹੀ ਹੈ।
ਸਾਈਕਲ ਯਾਤਰਾ ਦੌਰਾਨ ਸੰਗਤਾਂ ਵਲੋਂ ਬਾਬਾ ਬੁੱਢਾ ਸਾਹਿਬ ਜੀ ਦੇ ਜੈਕਾਰਿਆਂ ਨਾਲ ਮਾਹੌਲ ਨੂੰ ਧਾਰਮਿਕ ਰੰਗਤ ਦਿੱਤੀ ਗਈ। ਯਾਤਰਾ ਵਿਚ ਸ਼ਾਮਿਲ ਸ਼ਰਧਾਲੂਆਂ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਬਾਬਾ ਬੁੱਢਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ਵਿਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨਾ ਅਤੇ ਸੰਗਤਾਂ ਨਾਲ ਮਿਲ ਕੇ ਧਾਰਮਿਕ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ।ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਸੰਗਤਾਂ ਵਲੋਂ ਸਾਈਕਲ ਯਾਤਰਾ ਵਿਚ ਸ਼ਾਮਲ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਯਾਤਰਾ ਦੀ ਸਫਲਤਾ ਲਈ ਅਰਦਾਸ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਉਹ ਦੇਸ਼ ਵਿਚ ਅਰਾਜਕਤਾ ਫੈਲਾਉਣਾ ਚਾਹੁੰਦੇ ਹਨ - ਇੰਡੀਆ' ਗੱਠਜੋੜ ਦੇ ਵਿਰੋਧ ਮਾਰਚ ਤੇ ਰਵੀ ਸ਼ੰਕਰ ਪ੍ਰਸਾਦ ਅਗਲੀ ਖ਼ਬਰ ਬੈਂਕ ਤੇ ਏ.ਟੀ.ਐਮ. ਚੋਂ ਲੱਖਾਂ ਰੁਪਏ ਦੀ ਨਗਦੀ ਚੋਰੀ
Ad Position 24