06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਚੰਡੀਗੜ੍ਹ ਵਿਚ ਸੀ.ਬੀ.ਆਈ. ਵਲੋਂ ਰੇਡ ਕੀਤੀ ਗਈ

ਚੰਡੀਗੜ੍ਹ, 6 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਵਿਚ ਸੀ.ਬੀ.ਆਈ. ਵਲੋਂ ਰੇਡ ਕੀਤੀ ਗਈ ਹੈ। ਚੰਡੀਗੜ੍ਹ ਦੇ ਸੈਕਟਰ-2 ਸਥਿਤ ਕੋਠੀ ਨੰਬਰ....

Ad Position 21
No active advertisement
ਅਜੀਤ ਡੈਸਕ 06-10-2026

ਚੰਡੀਗੜ੍ਹ, 6 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਵਿਚ ਸੀ.ਬੀ.ਆਈ. ਵਲੋਂ ਰੇਡ ਕੀਤੀ ਗਈ ਹੈ। ਚੰਡੀਗੜ੍ਹ ਦੇ ਸੈਕਟਰ-2 ਸਥਿਤ ਕੋਠੀ ਨੰਬਰ 50/2 ’ਚ ਅੱਜ ਸ਼ਾਮ ਸੀ.ਬੀ.ਆਈ. ਵਲੋਂ ਛਾਪੇਮਾਰੀ ਕੀਤੀ ਗਈ। ਸੀ.ਬੀ.ਆਈ. ਦੀਆਂ ਟੀਮਾਂ ਸੀ.ਆਰ.ਪੀ.ਐੱਫ. ਦੇ ਜਵਾਨਾਂ ਨੂੰ ਨਾਲ ਲੈ ਕੇ ਉਕਤ ਪਤੇ ’ਤੇ ਪਹੁੰਚੀਆਂ ਅਤੇ ਦੇਰ ਸ਼ਾਮ ਤੱਕ ਕਾਰਵਾਈ ਜਾਰੀ ਰਹੀ।

ਇਸ ਦੇ ਨਾਲ ਹੀ ਮੁਹਾਲੀ ਦੇ ਫੇਜ਼-11 ਵਿਖੇ ਵੀ ਸੀ.ਬੀ.ਆਈ. ਦੀ ਟੀਮ ਵਲੋਂ ਛਾਪੇਮਾਰੀ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ। ਸੂਤਰਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਵੀ ਸੀ.ਬੀ.ਆਈ. ਦੀਆਂ ਟੀਮਾਂ ਵਲੋਂ ਇਕੋ ਸਮੇਂ ਕਾਰਵਾਈ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ’ਚ ਰਿਸ਼ਵਤਖੋਰੀ ਨਾਲ ਜੁੜੇ ਮਾਮਲੇ ਦੀ ਜਾਂਚ ਅਤੇ ਲੋੜ ਪੈਣ ’ਤੇ ਕੇਸ ਦਰਜ ਕਰਨ ਦੀ ਜ਼ਿੰਮੇਵਾਰੀ ਸੀ.ਬੀ.ਆਈ. ਨੂੰ ਸੌਂਪੀ ਗਈ ਸੀ। ਇਸ ਤੋਂ ਬਾਅਦ ਸੀ.ਬੀ.ਆਈ. ਵਲੋਂ ਇਹ ਕਾਰਵਾਈ ਕੀਤੀ ਜਾ ਰਹੀ ਹੈ।

ਹਾਲਾਂਕਿ, ਫਿਲਹਾਲ ਸੀ.ਬੀ.ਆਈ. ਵਲੋਂ ਇਸ ਮਾਮਲੇ ’ਚ ਕੋਈ ਐੱਫ.ਆਈ.ਆਰ. ਦਰਜ ਕੀਤੇ ਜਾਣ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਜੇਕਰ ਕੋਈ ਐੱਫ.ਆਈ.ਆਰ. ਦਰਜ ਕੀਤੀ ਗਈ ਹੈ ਤਾਂ ਉਸ ਨੂੰ ਅਜੇ ਜਨਤਕ ਨਹੀਂ ਕੀਤਾ ਗਿਆ। ਸੀ.ਬੀ.ਆਈ. ਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਨਾਲ ਜੁੜੇ ਹੋਰ ਤੱਥ ਸਾਹਮਣੇ ਆਉਣ ਦੀ ਸੰਭਾਵਨਾ ਹੈ।

Ad Position 22
No active advertisement
ਪਿਛਲੀ ਖ਼ਬਰ ਹੁਣ ਪੰਜਾਬ ਵਿਚ ਈ.ਡੀ.ਤੇ ਸੀ.ਬੀ.ਆਈ. ਦੀ ਦੁਰਵਰਤੋਂ ਕੀਤੀ ਜਾਵੇਗੀ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਗਲੀ ਖ਼ਬਰ ਮਲੇਰਕੋਟਲਾ-ਪਟਿਆਲਾ ਮਾਰਗ 'ਤੇ 400 ਕੇ.ਵੀ. ਬਿਜਲੀ ਦੀ ਤਾਰ ਟੁੱਟ ਕੇ ਡਿੱਗੀ
Ad Position 24