ਚੰਡੀਗੜ੍ਹ, 6 ਅਕਤੂਬਰ- ਡਾ. ਬਲਜੀਤ ਕੌਰ ਨੇ ਟਵੀਟ ਕਰਦੇ ਹੋਏ ਕਿਹਾ ਕਿ ਚੋਣਾਂ ਨੇੜੇ ਆਉਂਦਿਆਂ ਹੀ ਭਾਜਪਾ ਨੇ ਪੰਜਾਬ ਵਿਚ ਕੇਂਦਰੀ ਏਜੰਸੀਆਂ ਦੀ ਸਿਆਸੀ ਵਰਤੋਂ ਦਾ ਰਾਹ ਫ਼ੜ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਕੈਂਪ ਆਫ਼ਿਸ ’ਤੇ ਸੀ.ਬੀ.ਆਈ. ਦੀ ਰੇਡ ਇਸੇ ਕੜੀ ਦਾ ਹਿੱਸਾ ਹੈ।
ਆਉਣ ਵਾਲੇ ਦਿਨਾਂ ਵਿਚ ਈ.ਡੀ. ਤੇ ਸੀ.ਬੀ.ਆਈ. ਰਾਹੀਂ ਮਾਨ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਪਰ ਅਜਿਹੀਆਂ ਕਾਰਵਾਈਆਂ ਨਾਲ ਲੋਕਾਂ ਦਾ ਭਰੋਸਾ ਨਹੀਂ ਜਿੱਤਿਆ ਜਾ ਸਕਦਾ। ਪੰਜਾਬ ਦੇ ਲੋਕਾਂ ਦਾ ਪਿਆਰ ਹੀ ਭਾਜਪਾ ਦੀ ਸਭ ਤੋਂ ਵੱਡੀ ਚਿੰਤਾ ਹੈ।